ਚੰਡੀਗੜ੍ਹ ''ਚ ਕੋਰੋਨਾ ਦਾ ਕਹਿਰ ਵਧਿਆ, 2 ਨਵੇਂ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

Monday, Jun 22, 2020 - 10:49 AM (IST)

ਚੰਡੀਗੜ੍ਹ ''ਚ ਕੋਰੋਨਾ ਦਾ ਕਹਿਰ ਵਧਿਆ, 2 ਨਵੇਂ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ

ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ਹਿਰ 'ਚ 2 ਹੋਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ ਇਕ ਕੇਸ ਡੱਡੂਮਾਜਰਾ 'ਚ ਸਾਹਮਣੇ ਆਇਆ ਹੈ, ਜਿੱਥੇ 62 ਸਾਲਾ ਬਜ਼ੁਰਗ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ, ਜਦੋਂ ਕਿ ਦੂਜਾ ਮਾਮਲਾ ਸੈਕਟਰ-50 ਨਾਲ ਸਬੰਧਤਿ ਹੈ, ਜਿੱਥੇ 37 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।

ਇਹ ਵੀ ਪੜ੍ਹੋ : ਐਤਕੀਂ ਕਿਸਾਨਾਂ ਦੇ ‘ਵਾਰੇ-ਨਿਆਰੇ’ ਕਰੇਗਾ ਬਾਸਮਤੀ

ਇਸ ਦੇ ਨਾਲ ਹੀ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 408 ਤੱਕ ਪਹੁੰਚ ਗਈ ਹੈ। ਬੀਤੇ ਦਿਨ ਵੀ ਸ਼ਹਿਰ 'ਚ 2 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ। ਸੈਕਟਰ-22 ਤੋਂ 45 ਸਾਲ ਦੀ ਜਨਾਨੀ 'ਚ ਵਾਇਰਸ ਦੀ ਪੁਸ਼ਟੀ ਹੋਈ ਸੀ, ਜਦੋਂ ਕਿ ਮੌਲੀਜਾਗਰਾਂ ਤੋਂ 25 ਸਾਲ ਦੀ ਕੁੜੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਹ ਵੀ ਪੜ੍ਹੋ : ਕਿਸਾਨਾਂ ਸੜਕ ਦੀ ਥਾਂ ’ਤੇ ਲਾਇਆ ਝੋਨਾ, ਹਾਦਸੇ ਵਧਣ ਦਾ ਖਦਸ਼ਾ
 


author

Babita

Content Editor

Related News