ਚੰਡੀਗੜ੍ਹ ''ਚ ਕੋਰੋਨਾ ਦੇ 2 ਨਵੇਂ ਮਰੀਜ਼ਾਂ ਦੀ ਪੁਸ਼ਟੀ

06/27/2020 4:18:35 PM

ਚੰਡੀਗੜ੍ਹ (ਕੁਲਦੀਪ) : ਕੋਰੋਨਾ ਵਾਇਰਸ ਹੁਣ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ 'ਚ ਪਹੁੰਚ ਚੁੱਕਾ ਹੈ, ਜਿਸ ਕਾਰਨ ਪ੍ਰਸ਼ਾਸਨ ਕਾਫੀ ਚਿੰਤਾ 'ਚ ਦਿਖਾਈ ਦੇ ਰਿਹਾ ਹੈ ਅਤੇ ਇਸ ਮਹਾਮਾਰੀ ਤੋਂ ਬਚਾਅ ਲਈ ਸਖਤ ਨਿਰਦੇਸ਼ ਲਾਗੂ ਕੀਤੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਨੀਵਾਰ ਨੂੰ ਸ਼ਹਿਰ 'ਚ ਕੋਰੋਨਾ ਦੇ 2 ਨਵੇਂ ਮਰੀਜ਼ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : ਜੰਗਲਾਤ ਮਹਿਕਮੇ ਵੱਲੋਂ ਜ਼ਮੀਨਾਂ ਤੋਂ ਉਜਾੜੇ ਜਾ ਰਹੇ ਕਿਸਾਨਾਂ ਦੀ ਕੈਪਟਨ ਨੂੰ ਚਿਤਾਵਨੀ

ਇਨ੍ਹਾਂ ਨਵੇਂ ਮਰੀਜ਼ਾਂ 'ਚ ਸੈਕਟਰ-30 ਦੀ 76 ਸਾਲਾ ਬੁਜ਼ਰਗ ਬੀਬੀ ਅਤੇ ਸੈਕਟਰ-46 ਦੀ 31 ਸਾਲਾ ਜਨਾਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਸ਼ਹਿਰ 'ਚ ਹੁਣ ਤੱਕ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 427 ਤੱਕ ਪਹੁੰਚ ਗਈ ਹੈ। ਹਾਲਾਂਕਿ ਚੰਗੀ ਗੱਲ ਇਹ ਹੈ ਕਿ 335 ਲੋਕ ਇਸ ਕੋਰੋਨਾ ਨੂੰ ਹਰਾ ਕੇ ਠੀਕ ਹੋ ਚੁੱਕੇ ਹਨ ਪਰ ਇਸ ਦੇ ਨਾਲ ਹੀ 6 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਫਿਲਹਾਲ ਇਸ ਸਮੇਂ ਸ਼ਹਿਰ 'ਚ ਕੋਰੋਨਾ ਦੇ 86 ਸਰਗਰਮ ਮਾਮਲੇ ਚੱਲ ਰਹੇ ਹਨ।
ਇਹ ਵੀ ਪੜ੍ਹੋ : ਇਸ਼ਤਿਹਾਰੀ ਕੰਪਨੀਆਂ ਨਗਰ ਨਿਗਮ ਨੂੰ ਨਹੀਂ ਕਰ ਰਹੀਆਂ ਭੁਗਤਾਨ

Babita

This news is Content Editor Babita