ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦੇ 2 ਨਵੇਂ ਕੇਸਾਂ ਦੀ ਪੁਸ਼ਟੀ

Tuesday, Jul 14, 2020 - 11:04 AM (IST)

ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦੇ 2 ਨਵੇਂ ਕੇਸਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਸ੍ਰੀ ਮੁਕਤਸਰ ਸਾਹਿਬ ਵਿਖੇ ਦੋ ਹੋਰ ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪਹਿਲਾ ਕੇਸ ਗਿੱਦੜਬਾਹਾ ਨਾਲ ਸਬੰਧਿਤ ਹੈ। ਗਿੱਦੜਬਾਹਾ ਦੀ 70 ਸਾਲਾ ਜਨਾਨੀ ਫਰੀਦਕੋਟ ਵਿਖੇ ਇਲਾਜ ਅਧੀਨ ਹੈ, ਜਿੱਥੇ ਉਸ ਦਾ ਕੋਰੋਨਾ ਟੈਸਟ ਕੀਤਾ ਗਿਆ ਤਾਂ ਰਿਪੋਰਟ ਪਾਜ਼ੇਟਿਵ ਪਾਈ ਗਈ। ਦੂਜਾ ਕੇਸ ਪਿੰਡ ਮਹਾਬਧਰ ਨਾਲ ਸਬੰਧਿਤ 45 ਸਾਲਾਂ ਦੀ ਜਨਾਨੀ ਦਾ ਹੈ, ਜੋ ਫਰੀਦਕੋਟ ਵਿਖੇ ਇਲਾਜ ਲਈ ਗਈ ਸੀ ਅਤੇ ਉੱਥੇ ਉਸ 'ਚ ਕੋਰੋਨਾ ਦੀ ਪੁਸ਼ਟੀ ਕੀਤੀ ਗਈ। 
ਦੱਸਣਯੋਗ ਹੈ ਕਿ ਬੀਤੇ ਦਿਨ ਸਿਹਤ ਮਹਿਕਮੇ ਵਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ਦੌਰਾਨ ਜ਼ਿਲ੍ਹੇ ਅੰਦਰ ਇਕੱਠੇ ਪੰਜ ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਇਨ੍ਹਾਂ 5 ਮਾਮਲਿਆਂ ਦੀ ਪੁਸ਼ਟੀ ਕੀਤੀ ਸੀ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 156 ਤੱਕ ਪਹੁੰਚ ਗਈ ਹੈ।


 


author

Babita

Content Editor

Related News