ਭਾਜਪਾ ਆਗੂ ਨੂੰ ਧਮਕੀ ਦੇਣ ਦੇ ਦੋਸ਼ ''ਚ 2 ਨਾਮਜ਼ਦ

04/26/2018 12:41:17 AM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਦੀ ਪੁਲਸ ਨੇ ਭਾਜਪਾ ਆਗੂ ਤਰੁਣ ਅਰੋੜਾ ਵਾਸੀ ਕੋਟ ਫਤੂਹੀ ਦੀ ਸ਼ਿਕਾਇਤ 'ਤੇ 2 ਅਣਪਛਾਤੇ ਮੋਟਰਸਾਈਕਲ ਸਵਾਰ ਦੋਸ਼ੀਆਂ ਖਿਲਾਫ਼ ਧਮਕੀ ਦੇਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਹ ਹੁਸ਼ਿਆਰਪੁਰ ਤੋਂ ਪਿੰਡ ਪਰਤ ਰਿਹਾ ਸੀ ਕਿ ਰਸਤੇ ਵਿਚ ਹੰਦੋਵਾਲ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਉਸ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਧਮਕੀ ਭਰਿਆ ਪੱਤਰ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਦੋਸ਼ੀਆਂ ਖਿਲਾਫ਼ ਧਾਰਾ 506 ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News