ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਦੇ ਦੋਸ਼ ''ਚ 1 ਔਰਤ ਸਮੇਤ 2 ਨਾਮਜ਼ਦ
Thursday, Apr 19, 2018 - 09:42 PM (IST)
ਫ਼ਿਰੋਜ਼ਪੁਰ, (ਕੁਮਾਰ, ਮਲਹੋਤਰਾ)- ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਤੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਵਿਚ ਥਾਣਾ ਮਖੂ ਦੀ ਪੁਲਸ ਨੇ ਦਿਓਰ ਭਰਜਾਈ ਦੇ ਖਿਲਾਫ ਆਈ.ਪੀ.ਸੀ. ਅਤੇ 3/4 ਦੀ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਸਬ ਇੰਸਪੈਕਟਰ ਨਵਨੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਪੀੜਤ ਲੜਕੀ ਨੇ ਦੱਸਿਆ ਕਿ ਉਸ ਨਾਲ ਅਮਨ ਨਾਮੀ ਔਰਤ ਲੇਬਰ ਦਾ ਕੰਮ ਕਰਦੀ ਸੀ, ਜੋ ਆਪਣੇ ਦਿਓਰ ਲਖਵਿੰਦਰ ਸਿੰਘ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਪਿੰਡ ਮਸੀਤਾਂ ਲੈ ਗਈ, ਜਿਥੇ ਲਖਵਿੰਦਰ ਸਿੰਘ ਨੇ ਆਪਣੀ ਭਰਜਾਈ ਅਮਨ ਦੀ ਮਦਦ ਨਾਲ ਉਸ ਨਾਲ ਜਬਰ ਜ਼ਨਾਹ ਕੀਤਾ। ਪੁਲਸ ਵਲੋਂ ਇਸ ਮਾਮਲੇ ਨੂੰ ਲੇ ਕੇ ਜਾਂਚ ਕੀਤੀ ਜਾ ਰਹੀ ਹੈ।
