ਨਸ਼ੇ ਵਾਲੀਆਂ ਗੋਲੀਆਂ ਸਣੇ 2 ਅੜਿੱਕੇ

02/28/2018 6:43:12 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਦੀ ਪੁਲਸ ਨੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੇ ਦੌਰਾਨ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2 ਤੋਂ ਭਾਰੀ ਮਾਤਰਾ ਵਿਚ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।  ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸ. ਹਰਗੁਰਦੇਵ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਬੂਟਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਪੁਲਸ ਨੇ 2 ਸ਼ੱਕੀ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਨਾਕਾਬੰਦੀ ਕਰ ਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ । ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣੇ ਨਾਂ ਅਮਨਦੀਪ ਸਿੰਘ ਉਰਫ ਅਮਨ ਪੁੱਤਰ ਜਰਨੈਲ ਸਿੰਘ ਵਾਸੀ ਢਿੱਲਵਾਂ ਅਤੇ ਨਵਜੀਤ ਸਿੰਘ ਉਰਫ ਗੋਰਾ ਪੁੱਤਰ ਦੇਸ ਰਾਜ ਵਾਸੀ ਢਿੱਲਵਾਂ ਦੱਸੇ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 40-40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। 
ਪੁਲਸ ਵੱਲੋਂ ਭਗੌੜਾ ਗ੍ਰਿਫਤਾਰ : ਕੋਤਵਾਲੀ ਪੁਲਸ ਨੇ ਐੱਫ. ਆਈ. ਆਰ. 2017 ਤਹਿਤ ਐੱਨ. ਡੀ. ਪੀ. ਐੱਸ. ਮਾਮਲੇ 'ਚ ਲੋੜੀਂਦਾ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੂਟਾ ਨੂੰ ਛਾਪਾਮਾਰੀ ਦੌਰਾਨ ਗ੍ਰਿਫਤਾਰ ਕੀਤਾ ਹੈ।