ਪਟਾਕਾ ਫੈਕਟਰੀ ’ਚ ਧਮਾਕੇ ਦੌਰਾਨ ਜ਼ਖ਼ਮੀਆਂ ’ਚੋਂ ਮਕਾਨ ਮਾਲਕਣ ਸਮੇਤ 2 ਦੀ ਮੌਤ

Tuesday, Sep 03, 2024 - 11:30 AM (IST)

ਪਟਾਕਾ ਫੈਕਟਰੀ ’ਚ ਧਮਾਕੇ ਦੌਰਾਨ ਜ਼ਖ਼ਮੀਆਂ ’ਚੋਂ ਮਕਾਨ ਮਾਲਕਣ ਸਮੇਤ 2 ਦੀ ਮੌਤ

ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)- ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਨੰਗਲ ਗੁਰੂ ਵਿਚ ਕਿਰਾਏ ਦੇ ਘਰ ਵਿਚ ਨਾਜਾਇਜ਼ ਪਟਾਕੇ ਬਣਾਉਣ ਵਾਲੀ ਫੈਕਟਰੀ ਵਿਚ ਪਟਾਕੇ ਬਣਾਉਂਦੇ ਸਮੇਂ ਵੱਡਾ ਧਮਾਕਾ ਹੋਣ ’ਤੇ ਇਕ ਔਰਤ ਸਮੇਤ 7 ਵਿਅਕਤੀ ਜ਼ਖ਼ਮੀ ਹੋਏ ਗਏ ਸਨ, ਜਿਨ੍ਹਾਂ ਵਿੱਚੋਂ ਹਸਪਤਾਲ ਵਿਚ ਦਾਖ਼ਲ ਗੰਭੀਰ ਫੱਟੜ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਨੰਗਲ ਗੁਰੂ ਦੀ ਕੁਲਦੀਪ ਕੌਰ ਨੇ ਪਿੰਡ ਦੇ ਬਾਹਰਵਾਰ ਆਪਣਾ ਮਕਾਨ ਥੋੜ੍ਹਾ ਸਮਾਂ ਪਹਿਲਾਂ ਕੁਝ ਲੋਕਾਂ ਨੂੰ ਕਿਰਾਏ ’ਤੇ ਦਿੱਤਾ ਸੀ ਅਤੇ ਕਿਰਾਏਦਾਰ ਉੱਥੇ ਕਮਰੇ ਵਿਚ ਨਾਜਾਇਜ਼ ਪਟਾਕੇ ਬਣਾਉਂਦੇ ਸਨ।

ਇਹ ਵੀ ਪੜ੍ਹੋ- ਸੈਲੂਨ ਤੇ ਸਪਾ ਸੈਂਟਰ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ ਮਿਲੇ ਕੁੜੀਆਂ-ਮੁੰਡੇ

ਬੀਤੀ ਰਾਤ ਜਦੋਂ ਉਹ ਪਟਾਕੇ ਬਣਾ ਰਹੇ ਸਨ ਤਾਂ ਉੱਥੇ ਜ਼ਬਰਦਸਤ ਧਮਾਕਾ ਹੋਇਆ, ਜਿਸ ਕਾਰਨ ਕਮਰੇ ਵਿਚ ਪਟਾਕੇ ਬਣਾਉਣ ਦਾ ਕੰਮ ਕਰਦੇ 6 ਵਿਅਕਤੀ ਅਤੇ ਘਰ ਦੀ ਮਾਲਕਣ ਕੁਲਦੀਪ ਕੌਰ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਗੰਭੀਰ ਜ਼ਖ਼ਮੀਆਂ ਵਿੱਚੋਂ ਘਰ ਦੀ ਮਾਲਕਣ ਕੁਲਦੀਪ ਕੌਰ ਅਤੇ ਜਰਮਨ ਸਿੰਘ ਵਾਸੀ ਭਿੰਡਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਘਰ ਦੀ ਮਾਲਕਣ ਕੁਲਦੀਪ ਕੌਰ ਆਪਣੇ ਬੱਚਿਆਂ ਸਮੇਤ ਪਿੰਡ ਦੇਵੀਦਾਸਪੁਰਾ ਵਿਖੇ ਰਹਿੰਦੀ ਸੀ। ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਤਫਤੀਸ਼ ਵਾਸਤੇ ਪਿੰਡ ਨੰਗਲ ਗੁਰੂ ਵਿਖੇ ਉਕਤ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਜਿੱਥੇ ਗੰਭੀਰ ਫੱਟੜ ਦਾਖ਼ਲ ਸਨ, ਉਸ ਹਸਪਤਾਲ ਵਿਖੇ ਵੀ ਤਫਤੀਸ਼ ਵਾਸਤੇ ਪੁੱਜੇ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਜੋ ਵੀ ਘਟਨਾ ਹੋਈ ਹੈ ਉਸ ਨਾਲ ਸੰਬੰਧਤ ਜ਼ਿੰਮੇਵਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News