ਵੱਖ-ਵੱਖ ਥਾਵਾਂ ਤੋਂ 67 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

07/19/2017 5:10:59 PM

ਪਠਾਨਕੋਟ/ਸੁਜਾਨਪੁਰ - ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤੇ ਗੈਰ ਸਮਾਜਿਕ ਅਨਸਰਾਂ ਦੀ ਫੜਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਸੁਜਾਨਪੁਰ ਪੁਲੀਸ ਨੇ ਪੁਲ ਨੰ.3 ਦੇ ਨਜਦੀਕ ਏ. ਐੱਸ. ਆਈ. ਇੰਦਰਜੀਤ ਸਿੰਘ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਤੋਂ 45 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਦਿੰਦੇ ਹੋਏ ਸੁਜਾਨਪੁਰ ਥਾਣਾ ਮੁਖੀ ਹਰਕ੍ਰਿਸ਼ਨ ਸਿੰਘ ਨੇ ਦੱÎਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਪੁੱਤਰ ਕਲਿਆਣ ਸਿੰਘ ਵਾਸੀ ਗੁਰੂ ਨਾਨਕ ਨਗਰ ਜੰਮੂ ਵੱਜੋਂ ਹੋਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਅਕਤੀ ਜੰਮੂ-ਕਸ਼ਮੀਰ ਤੋਂ ਹੈਰੋਇਨ ਲਿਆ ਕੇ ਸੁਜਾਨਪੁਰ ਵੱਲ ਜਾ ਰਿਹਾ ਸੀ ਕਿ ਦੱਸੀ ਗਈ ਨਿਸ਼ਾਨਦੇਹੀ ਤੋਂ ਊਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਦੌਰਾਨ ਉਪਰੋਕਤ ਮਾਤਰਾ 'ਚ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਕੀਤਾ। 
ਇਸੇ ਤਰ੍ਹਾਂ ਇਕ ਹੋਰ ਵਿਅਕਤੀ ਨੂੰ ਸੁਜਾਨਪੁਰ ਪੁਲਸ ਨੇ ਏ. ਐੱਸ. ਆਈ. ਦੀਪਕ ਕੁਮਾਰ ਦੀ ਅਗਵਾਈ ਹੇਠ ਸੁਜਾਨਪੁਰ ਦੇ ਸ਼ਮਸ਼ਾਨਘਾਟ ਦੇ ਨਜਦੀਕ ਗੁਪਤ ਸੂਚਨਾ ਦੇ ਆਧਾਰ ਤੇ ਲਗਾਏ ਨਾਕੇ ਦੌਰਾਨ ਕਾਬੂ ਕਰਕੇ ਉਸ ਕੋਲੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਹਿਚਾਣ ਅਸ਼ੋਕ ਕੁਮਾਰ ਪੁੱਤਰ ਜੁਗਿੰਦਰ ਪਾਲ ਵਾਸੀ ਪਿੰਡ ਗੰਨਾ ਜਿਲ੍ਹਾ ਲੁਧਿਆਣਾ ਵੱਜੋਂ ਹੋਈ। 
ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਛੰਨੀ ਬੇਲੀ ਤੋਂ ਆ ਰਿਹਾ ਸੀ ਕਿ ਪੁਲਸ ਨੇ ਦੱਸੀ ਗਈ ਨਿਸ਼ਾਨਦੇਹੀ ਤੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਦੋਨੋਂ ਮੁਲਜ਼ਮਾਂ ਤੋਂ ਬਰਾਮਦ ਹੈਰੋਇਨ ਦੀ ਅੰਤਰ ਰਾਸ਼ਟਰੀ ਸਤਰ ਤੇ ਕੀਮਤ ਲਗਭਗ 187600 ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਦੋਨੋਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 21 ਜੁਲਾਈ 2017 ਤੱਕ ਰਿਮਾਂਡ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਪੁੱਛਗਿੱਛ ਦੌਰਾਨ ਜੋ ਵੀ ਮਾਮਲਾ ਸਾਹਮਣੇ ਆਉਂਦਾ ਹੈ ਉਸ ਦੇ ਬਿਨਾਹ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। 


Related News