ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਪੈਕੇਟ ਹੈਰੋਇਨ ਬਰਾਮਦ, ਤਲਾਸ਼ੀ ਮੁਹਿੰਮ ਜਾਰੀ
Thursday, Jun 29, 2023 - 03:40 PM (IST)
ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜਿਓਂ ਬੀਐੱਸਐੱਫ਼ ਅਤੇ ਪੰਜਾਬ ਪੁਲਸ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਮੁਹਿੰਮ ਦੌਰਾਨ ਵੀਰਵਾਰ ਦੁਪਹਿਰ ਯਾਨੀ ਅੱਜ ਪਾਕਿਸਤਾਨ ਵਲੋਂ ਭੇਜੀ ਗਈ ਹੈਰੋਇਨ ਦੇ 2 ਪੈਕਟ ਨੂੰ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ 'ਚੋਂ 5 ਕਿਲੋ 122 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਹੈਰੋਇਨ ਦੀ ਅੰਤਰਾਸ਼ਟਰੀ ਬਜ਼ਾਰ 'ਚ ਇਸ ਦੀ ਕੀਮਤ 25 ਕਰੋੜ ਦੇ ਲਗਭਗ ਹੈ।
ਇਹ ਵੀ ਪੜ੍ਹੋ- ਪੁਲਸ ਕਮਿਸ਼ਨ ਨੌਨਿਹਾਲ ਸਿੰਘ ਨੇ 45 ਦਿਨਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ, DGP ਨੇ ਥਾਪੜੀ ਪਿੱਠ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਖਾਲੜਾ ਅਧੀਨ ਆਉਂਦੇ ਬੀ.ਓ.ਪੀ ਕਰਮਾਂ ਵਿਖੇ ਬੀਐੱਸਐੱਫ਼ ਦੀ 71 ਬਟਾਲੀਅਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਚਲਾਏ ਗਏ ਤਲਾਸ਼ੀ ਮੁਹਿੰਮ ਦੌਰਾਨ 2 ਪੈਕਟ ਹੈਰੋਇਨ ਖੇਤਾਂ ਵਿਚੋਂ ਬਰਾਮਦ ਕੀਤੀ ਗਈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ 2 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਤਲਾਸ਼ੀ ਅਭਿਆਨ ਜਾਰੀ ਹੈ।
ਇਹ ਵੀ ਪੜ੍ਹੋ- ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 1 ’ਤੇ ਸ਼ਤਾਬਦੀ ਐੱਕਸਪ੍ਰੈੱਸ ਦਾ 12 ਘੰਟੇ ਕਬਜ਼ਾ, ਸਵਾਰੀਆਂ ਲਈ ਬਣੀ ਸਮੱਸਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।