ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ

Wednesday, Jul 31, 2024 - 03:25 PM (IST)

ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਪਿੰਡ ਡੇਅਰੀਵਾਲ ਕਿਰਨ ਵਿੱਚ 2 ਧਿਰਾਂ ਆਪਸ ਵਿੱਚ ਭਿੜ ਗਈਆਂ, ਜਿੰਨਾਂ ਵੱਲੋਂ ਇੱਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।  ਜਦਕਿ ਨੌਜਵਾਨਾਂ ਨੂੰ ਸ਼ਾਂਤ ਕਰਨ ਆਏ ‘ਆਪ’ ਦੇ ਬਲਾਕ ਪ੍ਰਧਾਨ ਦੀ ਕਾਰ ’ਤੇ ਵੀ ਦੂਜੇ ਧੜੇ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਭੰਨਤੋੜ ਕੀਤੀ। ਇਸ ਘਟਨਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਬਲਾਕ ਪ੍ਰਧਾਨ ਸਮੇਤ ਦੋਵੇਂ ਧੜਿਆਂ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਸਿਵਲ ਹਸਪਤਾਲ ’ਚ ਦਾਖਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨ ਕਿਸੇ ਗੱਲ ਨੂੰ ਲੈ ਕੇ ਲੜ ਰਹੇ ਸਨ। ਲੜਾਈ ਦਾ ਪਤਾ ਲੱਗਦਿਆਂ ਹੀ ਜਦੋਂ ਉਹ ਲੜਾਈ ਨੂੰ ਸੁਲਝਾਉਣ ਲਈ ਪਿੰਡ ਗਿਆ ਤਾਂ ਉੱਥੇ ਮੌਜੂਦ ਇੱਕ ਗਿਰੋਹ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਕਾਰ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਕਾਰ ਦੀ ਭੰਨਤੋੜ ਵੀ ਕੀਤੀ। ਇਸ ਤੋਂ ਬਾਅਦ ਉਸ ਦੇ ਦੋਸਤਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਜਾਨ ਬਚਾਈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਉਸ ਨੇ ਦੱਸਿਆ ਕਿ ਦੂਜੇ ਗਿਰੋਹ ਦੇ ਨੌਜਵਾਨਾਂ ਕੋਲ ਨਜਾਇਜ਼ ਹਥਿਆਰ ਸਨ, ਜਦੋਂਕਿ ਉਨ੍ਹਾਂ ਨੇ ਆਪਣੀ ਜਾਨ ਬਚਾਉਣ ਲਈ ਹਵਾਈ ਫਾਇਰ ਕੀਤੇ ਸਨ। ਇਸ ਘਟਨਾ ਵਿੱਚ ਉਸ ਦਾ ਚਾਚਾ ਲਖਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ।

PunjabKesari

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਦੂਜੇ ਧੜੇ ਦੇ ਨੌਜਵਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਇਸੇ ਪਿੰਡ ਦੇ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ, ਕਿਉਂਕਿ ਉਹ ਸੋਸ਼ਲ ਮੀਡੀਆ ’ਤੇ ਸਰਕਾਰ ਅਤੇ ਨਸ਼ਿਆਂ ਵਿਰੁੱਧ ਵੀਡੀਓਜ਼ ਪੋਸਟ ਕਰਦੇ ਰਹਿੰਦੇ ਹਨ। ਇਸ ਸਬੰਧੀ ਉਕਤ ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਨੌਜਵਾਨਾਂ ਨੇ ਪਹਿਲਾਂ ਉਸ ਨੂੰ ਵੀਡੀਓ ਡਿਲੀਟ ਕਰਨ ਲਈ ਕਹਿ ਕੇ ਧਮਕੀਆਂ ਦਿੱਤੀਆਂ ਸਨ। ਇਸੇ ਗੱਲ ਨੂੰ ਲੈ ਕੇ ਝਗੜਾ ਵੀ ਹੋਇਆ ਹੈ। ਇਸ ਦੌਰਾਨ ਦੂਜੇ ਪਾਸਿਓਂ ਗੋਲੀਬਾਰੀ ਹੋ ਗਈ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦੇ ਚਾਚੇ ਦੇ ਦੋ ਲੜਕੇ ਮੰਗਲ ਸਿੰਘ ਅਤੇ ਬਹਾਦਰ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕੀ ਕਹਿਣਾ ਐੱਸ.ਐੱਚ.ਓ ਮੇਜ਼ਰ ਸਿੰਘ ਦਾ

ਥਾਣਾ ਕਲਾਨੌਰ ਦੇ ਐੱਸ.ਐੱਚ.ਓ ਮੇਜਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਘਟਨਾ ਵਾਲੀ ਥਾਂ ’ਤੇ ਜਾ ਕੇ ਮਾਮਲੇ ਦੀ ਜਾਂਚ ਕੀਤੀ। ਦੋਵੇਂ ਧੜਿਆਂ ਦੇ ਚਾਰੇ ਵਿਅਕਤੀ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਕੈਪਚਰ ਕੀਤਾ ਜਾ ਰਿਹਾ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਪਹਿਲਾਂ ਗੋਲੀ ਕਿਸ ਨੇ ਚਲਾਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ 4 ਤੋਂ 5 ਰਾਊਂਡ ਫਾਇਰ ਕੀਤੇ ਗਏ। ਦੋਵਾਂ ਧੜਿਆਂ ਦੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News