ਖੰਨਾ 'ਚ ਖੂਨੀ ਝੜਪ ਦੌਰਾਨ ਚੱਲੇ ਦਾਤਰ ਤੇ ਹਥਿਆਰ, ਬੰਦੇ ਨੇ ਲਲਕਾਰੇ ਮਾਰਦਿਆਂ 5 ਲੋਕਾਂ 'ਤੇ ਚੜ੍ਹਾ ਦਿੱਤੀ ਕਾਰ
Thursday, Sep 15, 2022 - 12:39 PM (IST)
ਖੰਨਾ (ਵਿਪਨ) : ਖੰਨਾ ਦੇ ਪਿੰਡ ਮਾਜਰੀ ਰਸੂਲੜਾ ਵਿਖੇ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ 2 ਧਿਰਾਂ 'ਚ ਝੂਨੀ ਝੜਪ ਹੋ ਗਈ। ਇਸ ਝੜਪ ਦੌਰਾਨ 2 ਔਰਤਾਂ ਸਮੇਤ 4 ਲੋਕ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੇ ਦੱਸਆ ਕਿ ਨਰਿੰਦਰ ਸਿੰਘ ਨਾਂ ਦੇ ਵਿਅਕਤੀ ਦਾ ਪਿੰਡ 'ਚ ਕਿਸੇ ਨਾਲ ਝਗੜਾ ਚੱਲ ਰਿਹਾ ਸੀ। ਉਸ ਨੇ ਇਸ ਝਗੜੇ ਦੌਰਾਨ 5 ਬੰਦਿਆਂ 'ਤੇ ਆਪਣੀ ਕਾਰ ਚੜ੍ਹਾ ਦਿੱਤੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੀਆਂ ਜੇਲ੍ਹਾਂ 'ਚ ਲੱਗੇ 'ਜੈਮਰਾਂ' ਬਾਰੇ RTI ਰਾਹੀਂ ਹੋਇਆ ਵੱਡਾ ਖ਼ੁਲਾਸਾ
ਇਸ ਤੋਂ ਬਾਅਦ ਦੂਜੀ ਧਿਰ ਦੇ ਲੋਕਾਂ ਵੱਲੋਂ ਗੁੱਸੇ 'ਚ ਆ ਕੇ ਗੱਡੀ ਭੰਨ ਦਿੱਤੀ ਗਈ। ਇਸ ਘਟਨਾ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਦੂਜੇ ਪਾਸੇ ਗੱਡੀ ਚੜ੍ਹਾਉਣ ਵਾਲੇ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਘਰ ਮਿਸਤਰੀ ਲੱਗੇ ਹੋਏ ਸੀ ਅਤੇ ਉਹ ਆਪਣਾ ਕੰਮ ਖ਼ਤਮ ਕਰ ਰਹੇ ਸੀ। ਇਸ ਦੌਰਾਨ ਬਾਹਰ ਕੁੱਝ ਲੋਕ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਪਏ ਅਤੇ ਘਰ ਆ ਕੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਨਰਿੰਦਰ ਸਿੰਘ ਨੇ ਕਿਹਾ ਕਿ ਉਸ ਦੇ ਕੰਨ ਨੂੰ ਦਾਤਰ ਨਾਲ ਵੱਢ ਦਿੱਤਾ ਗਿਆ ਅਤੇ ਉਸ ਦੀ ਮਾਂ ਨੂੰ ਵੀ ਜ਼ਖਮੀ ਕਰ ਦਿੱਤਾ ਗਿਆ। ਦੂਜੀ ਧਿਰ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਨਰਿੰਦਰ ਸਿੰਘ ਨੇ ਲਲਕਾਰੇ ਮਾਰਦੇ ਹੋਏ ਉਨ੍ਹਾਂ 'ਤੇ ਗੱਡੀ ਚੜ੍ਹਾ ਦਿੱਤੀ। ਇਸ ਮਾਮਲੇ ਸਬੰਧੀ ਖੰਨਾ ਪੁਲਸ ਨੇ ਤਾਰਾ ਸਿੰਘ ਦੇ ਬਿਆਨਾਂ 'ਤੇ ਕਾਰ ਚਲਾ ਰਹੇ ਨਰਿੰਦਰ ਸਿੰਘ ਸਮੇਤ ਕੁੱਲ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਡੀ. ਐੱਸ. ਪੀ. ਵਿਲੀਅਮ ਜੈਜੀ ਦਾ ਕਹਿਣਾ ਹੈ ਕਿ ਦੇਰ ਰਾਤ ਢਾਈ ਵਜੇ ਉਨ੍ਹਾਂ ਦੀ ਟੀਮ ਮੌਕੇ 'ਤੇ ਪੁੱਜ ਗਈ ਸੀ ਅਤੇ ਕਾਰ ਨੂੰ ਕਬਜ਼ੇ 'ਚ ਲੈ ਗਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ