ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਮਰੀਜ਼ਾਂ ਦੀ ਮੌਤ, 77 ਪਾਜ਼ੇਟਿਵ
Thursday, Dec 10, 2020 - 01:18 AM (IST)
ਲੁਧਿਆਣਾ,(ਸਹਿਗਲ)- ਜੇਕਰ ਜ਼ਿਲ੍ਹੇ ਦੇ ਲੋਕ ਜਾਗਰੂਕ ਰਹਿਣਗੇ ਤਾਂ ਹੀ ਕੋਰੋਨਾ ਵਾਇਰਸ ਵਰਗੀ ਮਹਾਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ। ਜੇਕਰ ਲੋਕ ਨਿਯਮਾਂ ਦਾ ਪਾਲਣ, ਜਿਸ ਵਿਚ ਘਰੋਂ ਬਾਹਰ ਨਿਕਲਣ ’ਤੇ ਮਾਸਕ ਲਾਉਣਾ, 6 ਫੁੱਟ ਦੀ ਦੂਰੀ ਰੱਖਣਾ ਅਤੇ ਸਮੇਂ-ਸਮੇਂ ’ਤੇ ਸਾਬਣ ਆਦਿ ਨਾਲ ਹੱਥ ਸਾਫ ਕਰਦੇ ਰਹਿਣਾ ਸ਼ਾਮਲ ਹੈ, ਕਰਦੇ ਹਨ ਤਾਂ ਕੋਰੋਨਾ ਮਾਹਾਮਾਰੀ ਜੇਕਰ ਲੋਕ ਅਜਿਹਾ ਨਹੀਂ ਕਰਦੇ ਤਾਂ ਕੋਰੋਨਾ ਪ੍ਰਚੰਡ ਰੂਪ ਧਾਰ ਸਕਦਾ ਹੈ। ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਕੋਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ। ਜ਼ਿਲ੍ਹੇ ਦੇ ਹਸਪਤਾਲਾਂ ਵਿਚ 77 ਪਾਜ਼ੇਟਿਵ ਮਰੀਜ਼ ਸਾਹਮਣੇਆਏ ਹਨ। ਇਨ੍ਹਾਂ 'ਚੋਂ 7 ਜ਼ਿਲ੍ਹੇ ਦੇ ਰਹਿਣ ਵਾਲੇ ਜਦੋਂਕਿ 17 ਦੂਜੇ ਜ਼ਿਲ੍ਹਿਆਂ ਨਾਲ ਸੰਬਧਤ ਹਨ। ਇਸੇ ਤਰ੍ਹਾਂ ਜਿਨ੍ਹਾਂ 2 ਵਿਅਕਤੀਆਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚੋਂ ਇਕ ਕੋਚਰ ਮਾਰਕੀਟ ਇਲਾਕੇ ਦਾ ਰਹਿਣ ਵਾਲਾ 82 ਸਾਲਾਂ ਮਰੀਜ਼ ਸੀ, ਜੋ ਦੀਪ ਹਸਪਤਾਲ ਵਿਚ ਭਰਤੀ ਸੀ ਜਦੋਂਕਿ ਦੂਜਾ ਮਰੀਜ਼ ਸੰਗਰੂਰ ਦਾ ਰਹਿਣ ਵਾਲਾ ਸੀ। ਅੱਜ ਪਾਜ਼ੇਟਿਵ ਆਏ ਮਰੀਜ਼ਾਂ ਵਿਚ 3 ਹੈਲਥ ਕੇਅਰ ਵਰਕਰ ਵੀ ਸ਼ਾਮਲ ਹਨ। ਜ਼ਿਲ੍ਹੇ 'ਚ ਹੁਣ ਤੱਕ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 23667 ਹੋ ਗਈ ਹੈ। ਇਨ੍ਹਾਂ ਵਿਚੋਂ 925 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3406 ਪਾਜ਼ੇਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚੋਂ 400 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜ਼ਨ ਦੇ ਮੁਤਾਬਕ ਜ਼ਿਲ੍ਹੇ ਦੇ ਪਾਜ਼ੇਟਿਵ ਮਰੀਜ਼ਾਂ ਵਿਚੋਂ 21907 ਮਰੀਜ਼ ਠੀਕ ਹੋ ਚੁੱਕੇ ਹਨ। ਮੌਜੂਦਾ ਵਿਚ 835 ਐਕਟਿਵ ਮਰੀਜ਼ ਰਹਿ ਗਏ ਹਨ।
ਇਹ ਵੀ ਪੜ੍ਹੋ: ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
169 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ
ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਅੱਜ 202 ਮਰੀਜ਼ਾਂ ਦੀ ਸਕ੍ਰੀਨਿੰਗ ਉਪਰੰਤ 169 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ। ਸਿਹਤ ਅਧਿਕਾਰੀਆਂ ਦੇ ਮੁਤਾਬਕ ਮੌਜੂਦਾ ਵਿਚ 2561 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ ਜਦੋਂਕਿ 661 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ।
9 ਮਰੀਜ਼ਾਂ ਦੀ ਹਾਲਤ ਗੰਭੀਰ
ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਹਸਪਤਾਲਾਂ ਵਿਚ 9 ਮਰੀਜ਼ਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 5 ਮਰੀਜ਼ ਜ਼ਿਲੇ ਦੇ ਜਦੋਂਕਿ 4 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਸਰਕਾਰੀ ਹਸਪਤਾਲਾਂ ਵਿਚ 18 ਪਾਜ਼ੇਟਿਵ ਮਰੀਜ ਹਨ ਜਦੋਂਕਿ ਨਿੱਜੀ ਹਸਪਤਾਲਾਂ ਵਿਚ 192 ਮਰੀਜ਼ ਭਰਤੀ ਹਨ।
ਇਹ ਵੀ ਪੜ੍ਹੋ: ਜੇਕਰ ਕੰਗਨਾ ਨੂੰ ਕਿਸਾਨ ਖਾਲਿਸਤਾਨੀ ਲੱਗਦੇ ਹਨ, ਤਾਂ ਮੈਂ ਵੀ ਖਾਲਿਸਤਾਨੀ ਹਾਂ : ਧਰਮਸੌਤ
2382 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਜ਼ਿਲੇ ਵਿਚ ਅੱਜ 2302 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 1816 ਸੈਂਪਲ ਸਿਹਤ ਵਿਭਾਗ ਵੱਲੀ ਅਤੇ 566 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਇਕੱਲੇ ਕੀਤੇ ਗਏ।
2645 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ
ਸਿਹਤ ਵਿਭਾਗ ਵੱਲੋਂ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ 2645 ਮਰੀਜ਼ਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।