ਪਟਿਆਲਾ ਜ਼ਿਲ੍ਹੇ ''ਚ ਕੋਰੋਨਾ ਕਾਰਣ 2 ਮਰੀਜ਼ਾਂ ਦੀ ਮੌਤ

01/11/2021 12:35:01 AM

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 35 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਪ੍ਰਾਪਤ 1753 ਦੇ ਕਰੀਬ ਰਿਪੋਰਟਾਂ ’ਚੋਂ 35 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਜ਼ਿਲੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15,995 ਹੋ ਗਈ ਹੈ। ਅੱਜ 21 ਹੋਰ ਮਰੀਜ਼ ਕੋਵਿਡ ਤੋਂ ਠੀਕ ਵੀ ਹੋਏ ਹਨ। ਜ਼ਿਲ੍ਹੇ ’ਚ 2 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਕੁੱਲ ਮੌਤਾਂ ਦੀ ਗਿਣਤੀ 491 ਹੋ ਗਈ ਹੈ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਮਾਣਾ ਦੇ ਪ੍ਰੇਮ ਨਗਰ ਦਾ ਰਹਿਣ ਵਾਲਾ 25 ਸਾਲਾ ਪੁਰਸ਼ ਸੀ, ਜੋ ਕਿ ਸ਼ੂਗਰ ਅਤੇ ਹਾਈਪਰਟੈਨਸ਼ਨ ਦਾ ਮਰੀਜ਼ ਸੀ, ਜਿਸ ਦੀ ਰਾਜਿੰਦਰਾ ਹਸਪਤਾਲ ਵਿਖੇ ਮੌਤ ਹੋ ਗਈ। ਦੂਸਰੀ ਪਿੰਡ ਸਾਮਦੂ ਦੀ ਰਹਿਣ ਵਾਲੀ 72 ਸਾਲਾ ਔਰਤ ਸੀ, ਜੋ ਕਿ ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਦੀ ਮਰੀਜ਼ ਸੀ, ਜਿਸ ਨੇ ਰਾਜਿੰਦਰਾ ਹਸਪਤਾਲ ’ਚ ਦਮ ਤੋੜਿਆ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 365 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੋਵਿਡ ਜਾਂਚ ਸਬੰਧੀ 2,98,559 ਸੈਂਪਲ ਲਏ ਜਾ ਚੁਕੇ ਹਨ। ਇਨਾਂ ’ਚੋ ਜ਼ਿਲ੍ਹੇ ਦੇ 15,995 ਕੋਵਿਡ ਪਾਜ਼ੇਟਿਵ, 2,81,182 ਨੈਗੇਟਿਵ ਅਤੇ ਲਗਭਗ 982 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ 15995

ਠੀਕ ਹੋਏ 15246

ਐਕਟਿਵ ਕੇਸ 258

ਮੌਤਾਂ 491


Bharat Thapa

Content Editor

Related News