ਪੇਸ਼ੀ ਭੁਗਤਣ ਆਏ ਗੈਂਗਸਟਰ ਦੇ ਸਾਥੀ ਨੂੰ ਭਜਾਉਣ ਆਏ 2 ਲੋਕ ਗ੍ਰਿਫ਼ਤਾਰ, ਕੈਨੇਡਾ ਨਾਲ ਜੁੜੇ ਤਾਰ
Wednesday, Nov 17, 2021 - 09:18 AM (IST)
ਮੋਗਾ (ਆਜ਼ਾਦ) : ਮੋਗਾ ਪੁਲਸ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਕਚਹਿਰੀ ਮੋਗਾ 'ਚ ਪੇਸ਼ੀ ਭੁਗਤਣ ਆਏ ਗੈਂਗਸਟਰ ਦੇ ਇਕ ਸਾਥੀ ਨੂੰ ਪੁਲਸ ਹਿਰਾਸਤ 'ਚੋਂ ਭਜਾਉਣ ਦੀ ਯੋਜਨਾ ਬਣਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਵਿਅਕਤੀਆਂ ਕੋਲੋਂ 32 ਬੋਰ ਰਿਵਾਲਵਰ ਸਮੇਤ ਕਾਰਤੂਸ ਬਰਾਮਦ ਕੀਤੇ ਗਏ। ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਨੇ ਕਿਹਾ ਕਿ ਕੁੱਝ ਹਥਿਆਰਬੰਦ ਕਥਿਤ ਗੈਂਗਸਟਰਾਂ ਨੇ ਜ਼ਿਲ੍ਹਾ ਕਚਿਹਰੀ ਮੋਗਾ ਵਿਚ ਪੇਸ਼ੀ ਭੁਗਤਣ ਆਏ ਹਰਜਿੰਦਰ ਸਿੰਘ ਉਰਫ਼ ਰਾਜੂ ਵਾਸੀ ਮੋਗਾ ਜੋ ਫਰੀਦਕੋਟ ਜੇਲ੍ਹ ਵਿਚ ਬੰਦ ਹੈ, ਨੂੰ ਪੁਲਸ ਹਿਰਾਸਤ ਵਿਚੋਂ ਭਜਾਉਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਦੇ ਘਰ ਆਮਦਨ ਟੈਕਸ ਵਿਭਾਗ ਦੀ ਛਾਪੇਮਾਰੀ
ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਅਮਨਦੀਪ ਸਿੰਘ ਉਰਫ਼ ਜੇਜੀ ਵਾਸੀ ਮੋਗਾ ਅਤੇ ਜਸਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਫਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 32 ਬੋਰ ਦਾ ਇਕ ਪਿਸਤੌਲ ਅਤੇ ਇਕ 6 ਕਾਰਤੂਸ ਬਰਾਮਦ ਕਰਨ ਦੇ ਇਲਾਵਾ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ।
ਇਨ੍ਹਾਂ ਦੇ ਸਬੰਧ ਕਥਿਤ ਗੈਂਗਸਟਰ ਗੋਲਡੀ ਬਰਾੜ ਹਾਲ ਕੈਨੇਡਾ ਨਾਲ ਜੁੜੇ ਹੋਏ ਹਨ। ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ