ਰੇਤਾ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਸਮੇਤ 2 ਗ੍ਰਿਫ਼ਤਾਰ

Saturday, Apr 15, 2023 - 05:10 PM (IST)

ਰੇਤਾ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਸਮੇਤ 2 ਗ੍ਰਿਫ਼ਤਾਰ

ਫਿਰੋਜ਼ਪੁਰ (ਖੁੱਲਰ) : ਥਾਣਾ ਆਰਿਫ ਕੇ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਰੇਤਾ ਦੀਆਂ ਭਰੀਆਂ 2 ਟਰੈਕਟਰ-ਟਰਾਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਵਣ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਰਵੀ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਆਸਲ, ਗੁਰਬਚਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਆਸਲ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦੇ ਹਨ ਅਤੇ ਰੇਤਾ ਆਪਣੇ ਟਰੈਕਟਰਾਂ ’ਤੇ ਲੋਡ ਕਰਕੇ ਅੱਗੇ ਚੋਰੀ ਕਰਕੇ ਵੇਚਦੇ ਹਨ।

ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀਆਨ ਨੂੰ ਕਾਬੂ ਕੀਤਾ ਗਿਆ ਅਤੇ ਮੌਕੇ ’ਤੇ 2 ਟਰੈਕਟਰ ਸਮੇਤ ਟਰਾਲੀਆਂ ਰੇਤਾ ਨਾਲ ਭਰੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਆਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News