ਵੀਜ਼ਾ ਦੇ ਨਕਲੀ ਸਟਿੱਕਰ ਲਵਾ ਕੇ ਧੋਖਾਦੇਹੀ ਕਰਨ ਵਾਲੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Monday, Jun 19, 2023 - 05:31 PM (IST)

ਵੀਜ਼ਾ ਦੇ ਨਕਲੀ ਸਟਿੱਕਰ ਲਵਾ ਕੇ ਧੋਖਾਦੇਹੀ ਕਰਨ ਵਾਲੇ 2 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਮੋਹਾਲੀ (ਸੁਸ਼ੀਲ) : ਵੀਜ਼ਾ ਦੇ ਨਕਲੀ ਸਟਿੱਕਰ ਲਵਾ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਧੋਖਾਦੇਹੀ ਕਰਨ ਦੇ 2 ਮੁਲਜ਼ਮਾਂ ਖ਼ਿਲਾਫ਼ ਫੇਜ਼-1 ਥਾਣਾ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਫੇਜ਼-1 ਪੁਲਸ ਨੇ ਸੀ. ਆਈ. ਏ. ਸਟਾਫ਼ ਖਰੜ ਦੇ ਐੱਸ. ਆਈ. ਗੁਰਪ੍ਰਤਾਪ ਸਿੰਘ ਦੀ ਸ਼ਿਕਾਇਤ ’ਤੇ 2 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਨਿਤਿਨ ਅਤੇ ਸਾਹਿਲ ਵਜੋਂ ਹੋਈ ਹੈ।

ਸੀ. ਆਈ. ਏ. ਸਟਾਫ਼ ਦੇ ਐੱਸ. ਆਈ. ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਏਅਰਪੋਰਟ ਰੋਡ ’ਤੇ ਸਥਿਤ ਚੀਮਾ ਚੌਂਕ ਕੋਲ ਸ਼ੱਕੀ ਲੋਕਾਂ ਦੀ ਭਾਲ ਵਿਚ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਫੇਜ਼-7 ਇੰਡਸਟ੍ਰੀਅਲ ਏਰੀਆ ਵਿਚ ਇਮੀਗ੍ਰੇਸ਼ਨ ਦਫ਼ਤਰ ਖੋਲ੍ਹ ਕੇ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਦੇ ਪਾਸਪੋਰਟ ’ਤੇ ਵੀਜ਼ਾ ਦੇ ਜਾਅਲੀ ਸਟਿੱਕਰ ਲਾ ਕੇ ਉਨ੍ਹਾਂ ਨਾਲ ਠੱਗੀ ਕਰ ਰਹੇ ਹਨ। ਇਸ ਸੂਚਨਾ ਤੋਂ ਬਾਅਦ ਉਨ੍ਹਾਂ ਨੇ ਟੀਮ ਨਾਲ ਮੌਕੇ ’ਤੇ ਛਾਪਾ ਮਾਰਿਆ ਪਰ ਉਦੋਂ ਤਕ ਮੁਲਜ਼ਮ ਫਰਾਰ ਹੋ ਚੁੱਕੇ ਸਨ ਅਤੇ ਉਨ੍ਹਾਂ ਦਾ ਦਫ਼ਤਰ ਬੰਦ ਸੀ।
 


author

Babita

Content Editor

Related News