ਚੋਰੀ ਦੇ ਮੋਟਰਸਾਈਕਲ ਸਮੇਤ ਦੋ ਦੋਸ਼ੀ ਗ੍ਰਿਫ਼ਤਾਰ

10/13/2023 5:20:18 PM

ਫਿਰੋਜ਼ਪੁਰ (ਮਲਹੋਤਰਾ) : ਥਾਣਾ ਲੱਖੋਕੇ ਬਹਿਰਾਮ ਦੀ ਟੀਮ ਨੇ ਨਾਕਾ ਲਗਾ ਕੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੰਦੀਪ ਕੁਮਾਰ ਅਤੇ ਅਸ਼ੀਸ਼ ਵਾਸੀ ਮਮਦੋਟ ਵਾਹਨ ਚੋਰੀ ਕਰਕੇ ਅੱਗੇ ਵੇਚਦੇ ਹਨ ਅਤੇ ਇਸ ਸਮੇਂ ਉਹ ਪਿੰਡ ਕਿੱਲੀ ਦੇ ਕੋਲ ਘੁੰਮ ਕੇ ਚੋਰੀ ਦਾ ਵਾਹਨ ਵੇਚਣ ਲਈ ਗਾਹਕ ਲੱਭ ਰਹੇ ਹਨ।

ਏ. ਐੱਸ. ਆਈ. ਨੇ ਦੱÎਸਿਆ ਕਿ ਸੂਚਨਾ ਦੇ ਆਧਾਰ 'ਤੇ ਪਿੰਡ ਕਿੱਲੀ ਦੇ ਕੋਲ ਨਾਕਾ ਲਾਇਆ ਹੋਇਆ ਸੀ ਤਾਂ ਮੋਟਰਸਾਈਕਲ 'ਤੇ ਆ ਰਹੇ ਉਕਤ ਦੋਹਾਂ ਨੂੰ ਰੋਕ ਕੇ ਜਦ ਵਾਹਨ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਿਹਾ ਤਾਂ ਉਨ੍ਹਾਂ ਨੇ ਮੰਨਿਆ ਕਿ ਇਹ ਚੋਰੀ ਦਾ ਮੋਟਰਸਾਈਕਲ ਹੈ। ਦੋਸ਼ੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
 


Babita

Content Editor

Related News