ਮੋਗਾ ਪੁਲਸ ਵੱਲੋ ਹੈਰੋਇਨ ਤੇ ਚੂਰਾ-ਪੋਸਤ ਸਮੇਤ 2 ਕਾਬੂ

Sunday, Jun 16, 2024 - 05:12 PM (IST)

ਮੋਗਾ ਪੁਲਸ ਵੱਲੋ ਹੈਰੋਇਨ ਤੇ ਚੂਰਾ-ਪੋਸਤ ਸਮੇਤ 2 ਕਾਬੂ

ਮੋਗਾ (ਆਜ਼ਾਦ) : ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਪੁਲਸ ਨੇ ਭਾਰੀ ਮਾਤਰਾ 'ਚ ਹੈਰੋਇਨ ਅਤੇ ਚੂਰਾ-ਪੋਸਤ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਇੰਚਾਰਜ ਮੋਹਕਮ ਸਿੰਘ ਦੀ ਅਗਵਾਈ 'ਚ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਟੀ-ਪੁਆਇੰਟ ਕੱਚਾ ਦੁਸਾਂਝ ਰੋਡ ਮੋਗਾ ’ਤੇ ਪੁੱਜੇ ਤਾਂ ਗੁਪਤ ਸੂਚਨਾਂ ਦੇ ਆਧਾਰ ’ਤੇ ਰਾਮਜੋਧ ਸਿੰਘ ਉਰਫ਼ ਜੋਤ ਨਿਵਾਸੀ ਪਿੰਡ ਬੀੜ ਰਾਊਕੇ ਹਾਲ ਅਬਾਦ ਅਪੈਕਸ ਕਾਲੋਨੀ ਪੱਕਾ ਦੁਸਾਂਝ ਰੋਡ ਮੋਗਾ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੇ ਖ਼ਿਲਾਫ ਥਾਣਾ ਸਿਟੀ ਮੋਗਾ ਵਿਚ ਐੱਨ. ਡੀ. ਪੀ. ਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।
ਇਸੇ ਤਰ੍ਹਾਂ ਪੁਲਸ ਚੌਂਕੀ ਦੋਲੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਰਘੁਵਿੰਦਰ ਪ੍ਰਸਾਦ ਜਦੋਂ ਪੁਲਸ ਪਾਰਟੀ ਸਮੇਤ ਮਸੀਤਾਂ ਰੋਡ ਪਿੰਡ ਦੋਲੇਵਾਲਾ ਦੇ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਨਿਸ਼ਾਨ ਸਿੰਘ ਉਰਫ਼ ਸਾਨਾਂ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ 8 ਕਿੱਲੋ ਚੂਰਾ-ਪੋਸਤ ਬਰਾਮਦ ਕੀਤਾ ਗਿਆ, ਜਿਸ ਦੇ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਦੇ ਬਾਅਦ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।


author

Babita

Content Editor

Related News