ਬਿਨਾਂ ਨੰਬਰੀ ਮੋਟਰਸਾਈਕਲ ’ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ

Monday, Jun 24, 2024 - 04:09 PM (IST)

ਬਿਨਾਂ ਨੰਬਰੀ ਮੋਟਰਸਾਈਕਲ ’ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ 2 ਗ੍ਰਿਫ਼ਤਾਰ

ਫਿਰੋਜ਼ਪੁਰ (ਮਲਹੋਤਰਾ, ਪਰਮਜੀਤ, ਖੁੱਲਰ) : ਬਿਨਾਂ ਨੰਬਰੀ ਮੋਟਰਸਾਈਕਲ 'ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਜਗਜੀਤ ਸਿੰਘ ਦੇ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਗਦੇਵ ਸਿੰਘ ਦੇਬੂ ਪਿੰਡ ਕਾਮਲਵਾਲਾ ਅਤੇ ਗੁਰਮੁਖ ਸਿੰਘ ਪਿੰਡ ਝੁੱਗੇ ਨਿਹੰਗਾਂ ਵਾਲੇ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦੇ ਹਨ ਅਤੇ ਇਸ ਸਮੇਂ ਦੋਵੇਂ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਲਈ ਜਾ ਰਹੇ ਹਨ।

ਏ. ਐੱਸ. ਆਈ. ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਰੇਲਵੇ ਲਾਈਨ ਦੇ ਕੋਲ ਨਾਕਾ ਲਾਇਆ ਹੋਇਆ ਸੀ ਤਾਂ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਹੇ ਉਕਤ ਦੋਹਾਂ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਮੱਲਾਂਵਾਲਾ ’ਚ ਪਰਚਾ ਦਰਜ ਕੀਤਾ ਗਿਆ ਹੈ।


author

Babita

Content Editor

Related News