UP ਤੋਂ ਲਿਆ ਕੇ ਪੰਜਾਬ ਅਤੇ ਹਰਿਆਣਾ ’ਚ ਵੇਚਦੇ ਸਨ ਹਥਿਆਰ, 2 ਕਾਬੂ

Thursday, Jul 18, 2024 - 02:42 PM (IST)

UP ਤੋਂ ਲਿਆ ਕੇ ਪੰਜਾਬ ਅਤੇ ਹਰਿਆਣਾ ’ਚ ਵੇਚਦੇ ਸਨ ਹਥਿਆਰ, 2 ਕਾਬੂ

ਮੋਹਾਲੀ (ਨਿਆਮੀਆਂ) : ਪੁਲਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਣੇ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਪੁਲਸ ਟੀਮ ਨੇ ਮੁਖ਼ਬਰੀ ਦੇ ਆਧਾਰ ’ਤੇ ਥਾਣਾ ਡੇਰਾਬੱਸੀ ਦੇ ਇਲਾਕੇ ’ਚੋਂ 2 ਵਿਅਕਤੀਆਂ ਨੂੰ ਵੱਖ-ਵੱਖ ਮੁਕੱਦਮਿਆਂ ’ਚ ਗ੍ਰਿਫ਼ਤਾਰ ਕਰ ਕੇ ਨਾਜਾਇਜ਼ ਅਸਲਾ ਬਰਾਮਦ ਕੀਤਾ ਹੈ।

ਥਾਣਾ ਡੇਰਾਬੱਸੀ ’ਚ ਅਸਲਾ ਐਕਟ ਤਹਿਤ ਮਾਮਲੇ ’ਚ ਨਾਮਜ਼ਦ ਮੁਲਜ਼ਮ ਸੋਨੂੰ ਕੁਮਾਰ ਵਾਸੀ ਤ੍ਰਿਵੇਦੀ ਕੈਂਪ, ਮੁਬਾਰਕਪੁਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ ਇਕ ਨਾਜਾਇਜ਼ ਦੇਸੀ 32 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਸੀ, ਜਿਸ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ 3 ਦੇਸੀ ਕੱਟੇ 315 ਬੋਰ (7.65 ਐੱਮ.ਐੱਮ.) ਸਮੇਤ 2 ਕਾਰਤੂਸ ਤੇ ਇਕ ਦੋਨਾਲੀ ਬਰਾਮਦ ਕੀਤੇ ਗਏ ਹਨ।

ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਅਲੀਗੜ੍ਹ, ਉੱਤਰ ਪ੍ਰਦੇਸ਼ ਤੋਂ ਸਸਤੇ ਭਾਅ ’ਤੇ ਹਥਿਆਰ ਖ਼ਰੀਦ ਕੇ ਮਹਿੰਗੇ ਭਾਅ ਪੰਜਾਬ ਤੇ ਹਰਿਆਣਾ ਦੇ ਇਲਾਕੇ ’ਚ ਆ ਕੇ ਵੇਚਦਾ ਹੈ। ਉਸ ਨੇ ਤਫ਼ਤੀਸ਼ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਕਿ ਉਸ ਨੇ ਹਲਦਵਾਨੀ, ਨੈਨੀਤਾਲ, ਉੱਤਰਾਖੰਡ ਵਿਖੇ ਇਕ ਸੁਨਿਆਰੇ ਨੂੰ ਵਟਸਐਪ ਕਾਲ ਕਰ ਕੇ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਫਿਰੌਤੀ ਦੀ ਮੰਗ ਵੀ ਕੀਤੀ ਸੀ, ਜਿਸ ਸਬੰਧੀ ਥਾਣਾ ਹਲਦਵਾਨੀ ’ਚ ਮਾਮਲਾ ਦਰਜ ਹੈ। ਇਕ ਵੱਖਰੇ ਮੁਕੱਦਮੇ ’ਚ ਅਸਲਾ ਐਕਟ, ਥਾਣਾ ਡੇਰਾਬੱਸੀ ’ਚ ਵਰੁਣ ਪਾਠਕ ਵਾਸੀ ਫ਼ਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰ ਕੇ 2 ਨਾਜਾਇਜ਼ ਦੇਸੀ ਕੱਟੇ ਬਰਾਮਦ ਕੀਤੇ ਗਏ ਹਨ। ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ ਤੇ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।
 


author

Babita

Content Editor

Related News