ਸ਼ਰਾਬ ਦੀਆਂ ਨਾਜਾਇਜ਼ ਬੋਤਲਾਂ ਸਮੇਤ 2 ਲੋਕ ਗ੍ਰਿਫ਼ਤਾਰ

Friday, Sep 13, 2024 - 02:30 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਇੱਥੇ ਥਾਣਾ ਮੱਖੂ ਦੀ ਪੁਲਸ ਨੇ ਰਾਤ ਕਰੀਬ 9 ਵਜੇ ਗਸ਼ਤ ਅਤੇ ਸ਼ੱਕੀ ਲੋਕਾਂ ਦੀ ਚੈਕਿੰਗ ਕਰਦਿਆਂ ਪਿੰਡ ਸ਼ੀਹਾਂ ਪਾੜੀ 'ਚ 2 ਵਿਅਕਤੀਆਂ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਕਰਦੇ ਪਿੰਡ ਸ਼ੀਹਾਂ ਪਾੜੀ ਦੇ ਇਲਾਕੇ 'ਚ ਪਹੁੰਚੇ ਤਾਂ ਪੁਲਸ ਨੂੰ 2 ਵਿਅਕਤੀ ਮੋਟਰਸਾਈਕਲ ’ਤੇ ਖੜ੍ਹੇ ਦਿਖਾਈ ਦਿੱਤੇ।

ਉਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾ ਉਨ੍ਹਾਂ ਆਪਣੇ ਨਾਂ ਜਸਪਾਲ ਸਿੰਘ ਅਤੇ ਸੁਖਦੇਵ ਸਿੰਘ ਵਾਸੀ ਬਹਿਕ ਗੁੱਜਰਾਂ ਦੱਸਿਆ। ਉਨ੍ਹਾਂ ਦੀ ਤਲਾਸ਼ੀ ਲੈਣ ’ਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਵੱਲੋਂ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


Babita

Content Editor

Related News