4 ਕਿੱਲੋ ਡੋਡਿਆਂ ਸਮੇਤ 2 ਲੋਕ ਗ੍ਰਿਫ਼ਤਾਰ
Tuesday, Dec 17, 2024 - 11:48 AM (IST)
ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਵਲੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 4 ਕਿੱਲੋ ਪੋਸਤ ਦੇ ਡੋਡੇ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 2 ਵਿਅਕਤੀ ਡੋਡੇ ਤੇ ਪੋਸਤ ਲਿਆ ਰਹੇ ਹਨ।
ਪੁਲਸ ਵਲੋਂ ਸੂਚਨਾ ਦੇ ਆਧਾਰ ’ਤੇ ਮੌੜ ਕਲਾਂ ਦੇ ਫਾਟਕ ਨਜ਼ਦੀਕ ਨਾਕੇਬੰਦੀ ਕੀਤੀ ਗਈ। ਇਸ ਦੌਰਾਨ ਪੁਲਸ ਵਲੋਂ ਮਾਲੋ ਕੌਰ ਵਾਸੀ ਮੌੜ ਕਲਾਂ ਤੇ ਮਲਕੀਤ ਸਿੰਘ ਵਾਸੀ ਜਗਾ ਰਾਮ ਤੀਰਥ ਨੂੰ ਗ੍ਰਿਫ਼ਤਾਰ ਕਰਕੇ 4 ਕਿੱਲੋ ਡੋਡੇ-ਚੂਰਾ ਪੋਸਤ ਦੇ ਬਰਾਮਦ ਕੀਤੇ ਹਨ। ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।