ਕਾਰਤੂਸ, ਮੋਬਾਇਲ ਫੋਨ ਸਮੇਤ 2 ਲੋਕ ਗ੍ਰਿਫ਼ਤਾਰ
Tuesday, Dec 31, 2024 - 01:51 PM (IST)
ਬਠਿੰਡਾ (ਸੁਖਵਿੰਦਰ) : ਥਰਮਲ ਪੁਲਸ ਵਲੋਂ ਇਕ ਔਰਤ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 4 ਕਾਰਤੂਸ, ਮੋਬਾਇਲ ਫੋਨ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਏ. ਐੱਸ. ਆਈ. ਬਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਲੋਟ ਰੋਡ 'ਤੇ ਨਾਕੇਬੰਦੀ ਕੀਤੀ ਗਈ ਸੀ।
ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਸੰਜੀਵ ਕੁਮਾਰ ਵਾਸੀ ਬੇਗੂ ਸਿਰਸਾ ਅਤੇ ਜਸਪ੍ਰੀਤ ਕੌਰ ਵਾਸੀ ਰਾਮਪੁਰਾ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵਲੋਂ ਮੁਲਜ਼ਮਾਂ ਦੀ ਤਲਾਸੀ ਦੌਰਾਨ ਉਨ੍ਹਾਂ ਪਾਸੋਂ 4 ਜ਼ਿੰਦਾ ਕਾਰਤੂਸ 32 ਬੋਰ, 2 ਮੋਬਾਇਲ ਫੋਨ ਅਤੇ 500 ਰੁਪਏ ਨਕਦੀ ਬਰਾਮਦ ਕੀਤੀ ਗਈ ਹੈ। ਪੁਲਸ ਵਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।