370 ਨਸ਼ੀਲੀਆਂ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ
Sunday, Mar 02, 2025 - 04:51 PM (IST)

ਫਿਰੋਜ਼ਪੁਰ (ਖੁੱਲਰ) : ਥਾਣਾ ਕੁੱਲਗੜ੍ਹੀ, ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਕੋਲੋਂ 340 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਕੁੱਲਗੜ੍ਹੀ ਪੁਲਸ ਦੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜੂਦ ਸੀ ਤਾਂ ਇਕ ਵਿਅਕਤੀ ਖੁਸ਼ਕਰਨ ਸਿੰਘ ਉਰਫ਼ ਕਰਨ ਪੁੱਤਰ ਅਸ਼ਵਨੀ ਕੁਮਾਰ ਵਾਸੀ ਨਿਊ ਸਤੀਏ ਵਾਲਾ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ।
ਉਹ ਪਿੱਛੇ ਮੁੜ ਕੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੱਲਾਂਵਾਲਾ ਪੁਲਸ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਦੋਸ਼ੀ ਬਾਲਮ ਭੱਟੀ ਪੁੱਤਰ ਦਲੇਰ ਸਿੰਘ ਵਾਰਡ ਨੰਬਰ-13 ਮੱਲਾਂਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।