65 ਗ੍ਰਾਮ ਹੈਰੋਇਨ ਤੇ 5.50 ਲੱਖ ਡਰੱਗ ਮਨੀ ਸਮੇਤ 2 ਦੋਸ਼ੀ ਗ੍ਰਿਫ਼ਤਾਰ
Wednesday, Apr 02, 2025 - 04:08 PM (IST)

ਫਿਰੋਜ਼ਪੁਰ (ਮਲਹੋਤਰਾ) : ਥਾਣਾ ਸਿਟੀ ਪੁਲਸ ਨੇ ਦੋ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਟੀਮ ਦਾਣਾ ਮੰਡੀ ਦੇ ਕੋਲ ਗਸ਼ਤ 'ਤੇ ਸੀ ਤਾਂ ਮੋਟਰਸਾਈਕਲ 'ਤੇ ਸ਼ੱਕੀ ਹਾਲਤ 'ਚ ਘੁੰਮ ਰਹੇ ਪ੍ਰਿੰਸ ਉਰਫ਼ ਭੁੱਲਰ ਪਿੰਡ ਨਾਰੰਗ ਕੇ ਲੇਲੀਵਾਲਾ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 45 ਗ੍ਰਾਮ ਹੈਰੋਇਨ ਅਤੇ 5.50 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਫੂਡ ਸਪਲਾਈ ਦਫ਼ਤਰ ਦੇ ਕੋਲ ਗਸ਼ਤ ਦੇ ਦੌਰਾਨ ਭਾਰਤ ਸ਼ਰਮਾ ਉਰਫ਼ ਛੋਟੂ ਵਾਸੀ ਕੱਚਾ ਜ਼ੀਰਾ ਰੋਡ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਖ਼ਿਲਾਫ਼ ਪਰਚੇ ਦਰਜ ਕਰ ਲਏ ਗਏ ਹਨ।