ਨਸ਼ੇ ਦੀਆਂ ਗੋਲੀਆਂ ਅਤੇ ਸ਼ਰਾਬ ਸਮੇਤ 2 ਗ੍ਰਿਫ਼ਤਾਰ
Tuesday, May 13, 2025 - 10:49 AM (IST)

ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦੀਆਂ ਗੋਲੀਆ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਥਾਣਾ ਨੰਦਰਗੜ੍ਹ ਦੇ ਏ. ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮ ਗੁਰਦੀਪ ਸਿੰਘ ਵਾਸੀ ਰਾਏਕੇ ਕਲਾਂ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 40 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਸੇ ਤਰਾ ਥਾਣਾ ਕੋਤਵਾਲੀ ਦੇ ਏ. ਐੱਸ. ਆਈ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਅਨਾਜ ਮੰਡੀ ਵਿਚ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਰਾਮਬਾਗ ਨੇੜੇ ਸਕੂਟਰੀ ਸਵਾਰ ਮੁਲਜ਼ਮ ਗੁਲਸ਼ਨ ਕੁਮਾਰ ਵਾਸੀ ਅਜੀਤ ਰੋਡ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਪੁਲਸ ਵਲੋਂ ਮੁਲਜ਼ਮ ਦੀ ਤਲਾਸ਼ੀ ਦੌਰਾਨ 13 ਬੋਤਲਾਂ ਨਾਜਾਇਜ਼ ਸ਼ਰਾਬ ਦੀਆ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।