ਡੋਪ ਟੈਸਟ ਪਾਜ਼ੇਟਿਵ ਆਉਣ ''ਤੇ 2 ਗ੍ਰਿਫ਼ਤਾਰ
Sunday, Aug 10, 2025 - 05:17 PM (IST)

ਬਠਿੰਡਾ (ਸੁਖਵਿੰਦਰ) : ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਸਿਵਲ ਲਾਈਨ ਪੁਲਸ ਵਲੋਂ 2 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਇੰਸ. ਹਰਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੋਹਣ ਸਿੰਘ ਅਤੇ ਬੂਟਾ ਸਿੰਘ ਵਾਸੀ ਸਿਵੀਆ ਨਸ਼ਾ ਕਰਨ ਦੇ ਆਦੀ ਹਨ।
ਪੁਲਸ ਵਲੋਂ ਮੁਲਜ਼ਮਾਂ ਦਾ ਡੋਪ ਟੈਸਟ ਕਰਵਾਇਆਂ ਤਾਂ ਉਹ ਪਾਜ਼ੇਟਿਵ ਆਇਆ। ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਬਾਅਦ 'ਚ ਦੋਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।