ਕਾਰ ਚਾਲਕ ''ਤੇ ਹਮਲਾ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
Saturday, Dec 20, 2025 - 04:22 PM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਪਰਸਰਾਮ ਪੁਲ 'ਤੇ ਇਕ ਕਾਰ ਸਵਾਰ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਕੇ ਕਾਰ ਦੀ ਭੰਨ-ਤੋੜ ਕਰਨ ਵਾਲੇ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੱਦਿਆ ਐੱਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ 4 ਦਸੰਬਰ ਨੂੰ ਅਰਸ਼ਦੀਪ ਸਿੰਘ ਆਪਣੀ ਡਿਜ਼ਾਇਰ ਕਾਰ 'ਤੇ ਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਵਿਵੇਕ ਕੁਮਾਰ ਅਤੇ ਰਾਜਦੀਪ ਸਿੰਘ ਵਾਸੀ ਪਰਸਰਾਮ ਨੇ ਮੋਟਰਸਾਈਕਲ ਕਾਰ ਅੱਗੇ ਲਗਾ ਕੇ ਉਸ ਨੂੰ ਰੋਕ ਲਿਆ।
ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਕਾਰ ਨੂੰ ਬੁਰੀ ਤਰਾ ਭੰਨ੍ਹ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 16 ਦਸੰਬਰ ਨੂੰ ਕੋਤਵਾਲੀ ਪੁਲਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 17 ਦਸੰਬਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਪਾਸੋਂ ਇਕ ਕ੍ਰਿਪਾਨ ਅਤੇ ਬੇਸਬਾਲ ਆਦਿ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
