ਚੋਰੀ ਦੀ ਐਕਟਿਵਾ ’ਤੇ ਵਾਰਦਾਤ ਕਰਨ ਦੀ ਨੀਅਤ ਨਾਲ ਘੁੰਮਦੇ 2 ਵਿਅਕਤੀ ਗ੍ਰਿਫ਼ਤਾਰ

Tuesday, Apr 29, 2025 - 07:10 AM (IST)

ਚੋਰੀ ਦੀ ਐਕਟਿਵਾ ’ਤੇ ਵਾਰਦਾਤ ਕਰਨ ਦੀ ਨੀਅਤ ਨਾਲ ਘੁੰਮਦੇ 2 ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ (ਗੌਤਮ) : ਪੁਲਸ ਨੇ ਦੁੱਗਰੀ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿਚ ਚੋਰੀ ਦੀ ਐਕਟਿਵਾ ’ਤੇ ਸਵਾਰ ਹੋ ਕੇ ਵਾਰਦਾਤ ਕਰਨ ਦੀ ਨੀਅਤ ਨਾਲ ਘੁੰਮ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੀ ਐਕਟਿਵਾ ਬਰਾਮਦ ਕਰ ਲਈ। ਥਾਣਾ ਦੁੱਗਰੀ ਪੁਲਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਬਦਮਾਸ਼ਾਂ ਨੇ 2 ਗੈਸ ਏਜੰਸੀਆਂ ਦੇ ਡਲਿਵਰੀਮੈਨ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁੱਟੇ

ਪੁਲਸ ਨੇ ਮੁਲਜ਼ਮਾਂ ਦੀ ਪਛਾਣ ਰਾਮ ਕਿਸ਼ੋਰ ਉਰਫ਼ ਰਾਮ ਵਾਸੀ ਜੋਸ਼ੀ ਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪਿੰਡ ਦਾਦ ਵਜੋਂ ਕੀਤੀ ਹੈ। ਹੈੱਡ ਕਾਂਸਟੇਬਲ ਅਵਤਾਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਟੀਮ ਈ ਬਲਾਕ ਬਾਜ਼ਾਰ ਭਗਤ ਸਿੰਘ ਨਗਰ ਵਿਚ ਗਸ਼ਤ ਡਿਊਟੀ ’ਤੇ ਸੀ ਤਾਂ ਸੂਚਨਾ ਮਿਲੀ ਕਿ ਮੁਲਜ਼ਮ ਚੋਰੀ ਦੀ ਐਕਟਿਵਾ ’ਤੇ ਇਲਾਕੇ ਵਿਚ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News