ਮਕਾਨ ਮਾਲਕਣ ਦੇ ਕਤਲ ਮਾਮਲੇ ’ਚ 2 ਜਣੇ ਦਿੱਲੀ ਤੋਂ ਗ੍ਰਿਫ਼ਤਾਰ, ਕਿਰਾਏਦਾਰਾਂ ਨੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ
Tuesday, Feb 17, 2026 - 02:17 PM (IST)
ਅੰਮ੍ਰਿਤਸਰ (ਸੰਜੀਵ)- ਮਜੀਠਾ ਰੋਡ ’ਤੇ ਮਕਾਨ ਮਾਲਕਣ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਸ ਨੇ ਦਿੱਲੀ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਹੋਰ ਕੋਈ ਨਹੀਂ, ਸਗੋਂ ਮਕਾਨ ਮਾਲਕਣ ਦੇ ਕਿਰਾਏਦਾਰ ਹੀ ਸਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਲੁੱਟੇ ਗਏ ਸੋਨੇ ਦੇ ਗਹਿਣੇ, ਵਾਰਦਾਤ ’ਚ ਵਰਤੀ ਗਈ ਮੋਟਰਸਾਈਕਲ, ਤੇਜ਼ਧਾਰ ਹਥਿਆਰ ਅਤੇ ਮੋਬਾਈਲ ਫ਼ੋਨ ਬਰਾਮਦ ਕਰ ਲਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਦੇਵ ਸਿੰਘ ਅਤੇ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਫ਼ਿਲਹਾਲ ਅਦਾਲਤ ਦੇ ਹੁਕਮਾਂ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ
ਜ਼ਿਕਰਯੋਗ ਹੈ ਕਿ 28 ਜਨਵਰੀ ਦੀ ਰਾਤ ਮਜੀਠਾ ਰੋਡ ਸਥਿਤ ਇੰਦਰਾ ਕਾਲੋਨੀ ’ਚ ਇਕੱਲੀ ਰਹਿ ਰਹੀ 67 ਸਾਲਾ ਵੀਨਾ ਰਾਣੀ ਦੀ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਨੂੰ ਸ਼ੱਕ ਸੀ ਕਿ ਇਹ ਵਾਰਦਾਤ ਉਸ ਦੇ ਕਿਰਾਏਦਾਰਾਂ ਵੱਲੋਂ ਹੀ ਅੰਜਾਮ ਦਿੱਤੀ ਗਈ ਹੈ। ਇਸ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮ੍ਰਿਤਕ ਔਰਤ ਬਿਜਲੀ ਬੋਰਡ ਤੋਂ ਰਿਟਾਇਰ ਸੀ। ਪੁਲਸ ਵੱਲੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
