ਔਰਤਾਂ ਤੇ ਬਜ਼ੁਰਗਾਂ ਤੋਂ ਮੋਬਾਇਲ ਖੋਹਣ ਵਾਲੇ 2 ਗ੍ਰਿਫ਼ਤਾਰ
Wednesday, Dec 04, 2024 - 03:12 PM (IST)
ਬਠਿੰਡਾ (ਸੁਖਵਿੰਦਰ) : ਥਾਣਾ ਸਿਵਲ ਲਾਈਨ ਪੁਲਸ ਨੇ ਸੁੰਨਸਾਨ ਥਾਵਾਂ ’ਤੇ ਔਰਤਾਂ ਅਤੇ ਬਜ਼ੁਰਗਾਂ ਤੋਂ ਮੋਬਾਇਲ ਫੋਨ ਖੋਹਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਸਾਹਿਬ ਸਿੰਘ ਨੇ ਸੂਚਨਾ ਦੇ ਆਧਾਰ ’ਤੇ ਮਾਡਲ ਟਾਊਨ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪੁਲਸ ਨੇ 2 ਸਕੂਟਰੀ ਸਵਾਰਾਂ ਗੌਰਵ ਕੁਮਾਰ ਵਾਸੀ ਬਠਿੰਡਾ ਅਤੇ ਅਮਰਜੀਤ ਸਿੰਘ ਵਾਸੀ ਗੋਬਿੰਦਪੁਰਾ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਸਕੂਟਰੀ ਤੋਂ ਇਲਾਵਾ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਪੁਲਸ ਨੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।