ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ ਕਾਬੂ
Monday, Oct 14, 2024 - 10:58 AM (IST)
ਖਰੜ (ਅਮਰਦੀਪ) : ਸੰਨੀ ਇਨਕਲੇਵ ਪੁਲਸ ਚੌਂਕੀ ਨੇ 2 ਚੋਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਕਾਰ, ਇਨਵਰਟਰ , ਮੋਟਰਸਾਈਕਲ ਅਤੇ ਸਕੂਟੀ ਬਰਾਮਦ ਕੀਤੀ ਹੈ। ਮੁਲਜ਼ਮਾਂ ਪਾਸੋਂ ਪੁੱਛਗਿਛ ਜਾਰੀ ਹੈ ਅਤੇ ਹੋਰ ਸੁਰਾਗ ਮਿਲਣ ਦੇ ਆਸਾਰ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਐੱਸ. ਆਈ. ਚਰਨਜੀਤ ਸਿੰਘ ਰਾਮੇਵਾਲ ਨੇ ਦੱਸਿਆ ਕਿ ਚੌਂਕੀ ਪੁਲਸ ਨੇ ਮੁਲਜ਼ਮ ਗੁਰਜੀਤ ਸਿੰਘ ਵਾਸੀ ਈਕੋ ਫਲੋਰ ਝੁੰਗੀਆ ਰੋਡ ਖਰੜ ਤੇ ਚੰਨਣ ਸਿੰਘ ਮੁੰਡੀ ਖਰੜ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।