ਚੋਰੀ ਦੇ 3 ਮੋਟਰਸਾਈਕਲਾਂ ਸਣੇ 2 ਗ੍ਰਿਫ਼ਤਾਰ
Tuesday, May 20, 2025 - 10:48 AM (IST)

ਫਿਰੋਜ਼ਪੁਰ (ਪਰਮਜੀਤ, ਮਲਹੋਤਰਾ, ਖੁੱਲਰ) : ਥਾਣਾ ਮੱਲਾਂਵਾਲਾ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਮੇਨ ਚੌਕ ਮੱਲਾਂਵਾਲਾ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਵਿੱਕੀ ਪੁੱਤਰ ਰਾਜ ਸਿੰਘ ਅਤੇ ਫਿਲਪਸ ਪੁੱਤਰ ਕਾਰਜ ਸਿੰਘ ਵਾਸੀ ਬਸਤੀ ਮਾਛੀਆ ਜ਼ੀਰਾ ਚੋਰੀ ਦੇ ਮੋਟਰਸਾਈਕਲ ਵੇਚਦੇ ਹਨ।
ਉਹ ਆਸਫ ਵਾਲਾ ਸ਼ੈਲਰ ਪਾਸ ਵੇਚਣ ਲਈ ਖੜ੍ਹੇ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।