30 ਕਿਲੋ ਭੁੱਕੀ ਤੇ 78 ਹਜ਼ਾਰ ਡਰੱਗ ਮਨੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
Monday, Dec 09, 2024 - 04:49 PM (IST)
ਸ਼ੇਰਪੁਰ (ਅਨੀਸ਼)-ਪੁਲਸ ਜ਼ਿਲ੍ਹਾ ਸੰਗਰੂਰ ਦੇ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਥਾਣਾ ਸ਼ੇਰਪੁਰ ਦੇ ਥਾਣਾ ਮੁਖੀ ਇੰਸ. ਬਲਵੰਤ ਸਿੰਘ ਬਲਿੰਗ ਦੀ ਅਗਵਾਈ ’ਚ ਏ. ਐੱਸ. ਆਈ. ਗੁਰਪਾਲ ਸਿੰਘ ਨੇ 2 ਵਿਅਕਤੀ ਪਾਸੋਂ 30 ਕਿਲੋ ਭੁੱਕੀ ਅਤੇ 78 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਥਾਣਾ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖੇੜੀ ਅਤੇ ਬੱਬਲੂ ਸਿੰਘ ਪੁੱਤਰ ਗੁਰਬਖਸ ਸਿੰਘ ਵਾਸੀ ਹੇੜੀਕੇ ਹਾਲ ਅਬਾਦ ਨੌਸ਼ਹਿਰਾ ਮਾਲੇਰਕੋਟਲਾ ਟਰੱਕ ’ਚ ਕੇਲਿਆਂ ਦੇ ਵੱਡੇ-ਵੱਡੇ ਪੱਤਿਆਂ ਥੱਲ੍ਹੇ ਭੁੱਕੀ ਲੁਕਾ ਕੇ ਲਿਆ ਰਹੇ ਸਨ, ਜਿਸ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਟਰੱਕ ’ਚੋਂ ਭੁੱਕੀ ਅਤੇ 78 ਹਜ਼ਾਰ ਰੁਪਏ ਨਕਦੀ ਬਰਾਮਦ ਕਰਕੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ, ਕਾਲਜ ਦੇ ਪ੍ਰੋਫ਼ੈਸਰ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8