ਪੁਰਾਣਾ ਸ਼ਾਲਾ ਪੁਲਸ ਵੱਲੋਂ 300 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ

Thursday, Aug 27, 2026 - 11:08 AM (IST)

ਪੁਰਾਣਾ ਸ਼ਾਲਾ ਪੁਲਸ ਵੱਲੋਂ 300 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 300 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਦੋਹਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਦੀਨਾਨਗਰ ਰਜਿੰਦਰ ਮਿਨਹਾਸ ਨੇ ਦੱਸਿਆ ਕਿ ਪੁਲਸ ਟੀਮ ਵੱਲੋਂ ਪਿੰਡ ਗਾਜ਼ੀਕੋਟ ਵਿਖੇ ਪੀਰ ਬਾਬਾ ਨਹਿਰ ਨੇੜੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੀਟਰ ਵਾਸੀ ਗੁਰਮੁਖ ਨਗਰ ਗੋਤਹ ਪੋਕਰ ਅਤੇ ਗੁਰਬਾਜ ਸਿੰਘ ਪਿੰਡ ਲਖਨਪਾਲ ਵਜੋਂ ਹੋਈ ਹੈ। ਪੁਲਸ ਅਨੁਸਾਰ ਤਲਾਸ਼ੀ ਦੌਰਾਨ ਪੀਟਰ ਕੋਲ ਮੌਜੂਦ ਇੱਕ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਨਸ਼ੀਲਾ ਪਦਾਰਥ ਕਬਜ਼ੇ ਵਿੱਚ ਲੈ ਕੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲੇ ਸਬੰਧੀ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।


author

Babita

Content Editor

Related News