4 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ, ਮਾਮਲਾ ਦਰਜ
Friday, Aug 14, 2026 - 02:52 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਵਿਅਕਤੀਆਂ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਆਈ. ਲਾਭਪ੍ਰੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਲਾਈਟਾਂ ਵਾਲਾ ਚੌਂਕ ਫਿਰੋਜ਼ਪੁਰ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਸ਼ ਉਰਫ ਮੰਨੂ ਅਤੇ ਸ਼ਿਵਾ ਉਰਫ ਕਾਲੀ ਪੁੱਤਰ ਸੰਨੀ ਵਾਸੀਅਨ ਖਲਚੀਆ ਕਦੀਮ ਬੱਸ ਸਟੈਂਡ ਫਿਰੋਜ਼ਪੁਰ ਕੈਂਟ ਤੋਂ ਯਤੀਮ ਖਾਨਾ ਰੋਡ ’ਤੇ ਨੇੜੇ ਮਨੋਹਰ ਲਾਲ ਸਕੂਲ ਦੀ ਗਰਾਊਂਡ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਵਾਲਾ ਦਰਜ ਕਰ ਲਿਆ ਗਿਆ ਹੈ।
