ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ

Monday, Mar 09, 2026 - 10:58 AM (IST)

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰ ਕੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵੱਲੋਂ ਦਾਣਾ ਮੰਡੀ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਮਨੀ ਕੁਮਾਰ ਵਾਸੀ ਕਾਲਿਆਂਵਾਲੀ ਨੂੰ ਗ੍ਰਿਫ਼ਤਾਰ ਕਰ ਕੇ 300 ਕੈਪਸੂਲ ਪ੍ਰੈਗਾਬਲਿਨ ਦੇ ਬਰਾਮਦ ਕੀਤੇ ਹਨ।

ਇਸੇ ਤਰ੍ਹਾਂ ਮੌੜ ਪੁਲਸ ਵੱਲੋਂ ਮੌੜ ਮੰਡੀ ਤੋਂ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਕੱਲੋਂ ਨੂੰ ਗ੍ਰਿਫ਼ਤਾਰ ਕਰ ਕੇ 105 ਕੈਪਸੂਲ ਸਿਗਨੇਚਰ ਦੇ ਬਰਾਮਦ ਕੀਤੇ ਹਨ। ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।


author

Babita

Content Editor

Related News