ਕੈਪਸੂਲ ਅਤੇ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ

Saturday, May 09, 2026 - 12:07 PM (IST)

ਕੈਪਸੂਲ ਅਤੇ ਗੋਲੀਆਂ ਸਮੇਤ 2 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ ਕੈਪਸੂਲ ਅਤੇ ਗੋਲੀਆਂ ਬਰਾਮਦ ਕਰ ਕੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵੱਲੋਂ ਡੋਲਫਿਨ ਹੋਟਲ ਦੇ ਸਾਹਮਣੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵੱਲੋਂ ਜਯਸ਼ਪ ਜੈਅੰਤ ਵਾਸੀ ਰੇਲਵੇ ਕਾਲੋਨੀ ਨੂੰ ਗ੍ਰਿਫ਼ਤਾਰ ਕਰ ਕੇ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸੇ ਤਰ੍ਹਾਂ ਸੰਗਤ ਪੁਲਸ ਵੱਲੋਂ ਪੱਕਾਂ ਕਲਾਂ ਤੋਂ ਮੁਲਜ਼ਮ ਰਜਿੰਦਰ ਕੁਮਾਰ ਵਾਸੀ ਪੱਕਾਂ ਕਲਾਂ ਨੂੰ ਗ੍ਰਿਫ਼ਤਾਰ ਕਰ ਕੇ 40 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਵੱਲੋਂ ਉਕਤ ਦੋਹਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News