ਇੱਕ ਲੱਖ ਰੁਪਏ ਡਰੱਗ ਮਨੀ ਤੇ 90 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Saturday, Apr 29, 2023 - 05:15 PM (IST)

ਇੱਕ ਲੱਖ ਰੁਪਏ ਡਰੱਗ ਮਨੀ ਤੇ 90 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਦੋਦਾ (ਲਖਵੀਰ ਸਰਮਾ) : ਜ਼ਿਲ੍ਹਾ ਪੁਲਸ ਮੁਖੀ ਦੇ ਨਿਰਦੇਸ਼ਾਂ ’ਤੇ ਥਾਣਾ ਕੋਟਭਾਈ ਦੀ ਪੁਲਸ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਦਿਆਂ ਇੱਕ ਵਿਅਕਤੀ ਤੇ ਇੱਕ ਔਰਤ ਨੂੰ 90 ਨਸ਼ੀਲੀਆਂ ਗੋਲੀਆਂ ਅਤੇ ਇੱਕ ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਕੋਟਭਾਈ ਦੇ ਐੱਸ. ਐੱਚ. ਓ. ਰਮਨ ਕੁਮਾਰ ਕੰਬੋਜ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਜਗਦੀਸ਼ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰ ਰਹੇ ਸਨ ਤਾਂ ਪਿੰਡ ਗਿਲਜੇਲਾਵਾ ’ਚ ਇੱਕ ਮਰਦ ਅਤੇ ਇੱਕ ਔਰਤ ਸ਼ੱਕੀ ਹਾਲਤ ’ਚ ਦਿਖਾਈ ਦਿੱਤੇ।

ਉਨ੍ਹਾਂ ਦੇ ਹੱਥ ’ਚ ਪਾਰਦਰਸ਼ੀ ਲਿਫ਼ਾਫ਼ੇ ਫੜ੍ਹੇ ਹੋਏ ਸਨ। ਉਨ੍ਹਾਂ ਨੇ ਪੁਲਸ ਨੂੰ ਵੇਖ ਕੇ ਘਬਰਾਹਟ 'ਚ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਵੱਲੋਂ ਉਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਉਕਤ ਦੋਹਾਂ ’ਚੋਂ 90 ਨਸ਼ੀਲੀਆਂ ਗੋਲੀਆਂ ਅਤੇ ਇੱਕ ਲੱਖ ਰੁਪਏ ਨਕਦ ਡਰੱਗ ਮਨੀ ਵਜੋਂ ਬਰਾਮਦ ਹੋਏ। ਪੁਲਸ ਵੱਲੋਂ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਪਰਮਜੀਤ ਸ਼ਰਮਾ ਅਤੇ ਰਾਜ ਰਾਣੀ ਵਾਸੀ ਗਿਲਜੇਵਾਲਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਪੁਲਸ ਨੇ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News