ਨਸ਼ੇ ਵਾਲੇ ਪਦਾਰਥਾਂ ਸਮੇਤ 2 ਗ੍ਰਿਫ਼ਤਾਰ
Wednesday, Apr 30, 2025 - 02:37 PM (IST)

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੇ ਵਾਲੇ ਪਦਾਰਥ ਬਰਾਮਦ ਕਰ ਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਦਰ ਪੁਲਸ ਨੇ ਮੁਲਜ਼ਮ ਕਰਮ ਸਿੰਘ ਵਾਸੀ ਨਰੂਆਣਾ ਨੂੰ ਬੀੜ ਤਲਾਬ ਰੋਡ ਤੋਂ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 100 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਕੋਟਫੱਤਾ ਪੁਲਸ ਨੇ ਕੋਟਫੱਤਾ ਦੇ ਰਹਿਣ ਵਾਲੇ ਸੁਖਦੇਵ ਸਿੰਘ ਨੂੰ 40 ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਹਨ।