ਪੁਲਸ ਨੇ ਹੈਰੋਇਨ ਸਣੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Saturday, Dec 07, 2024 - 03:45 PM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਨਜ਼ਦੀਕ ਟਰੱਕ ਯੂਨੀਅਨ ਬਾਰਡਰ ਰੋਡ ’ਤੇ ਪੁੱਜੀ ਤਾਂ ਦੋ ਨੌਜਵਾਨ ਲੜਕੇ ਜੱਜ ਪੁੱਤਰ ਹਰਦੀਪ ਸਿੰਘ ਵਾਸੀ ਨੇੜੇ ਮੁਹੱਲਾ ਨਾਨਕਪੁਰਾ ਬਸਤੀ ਗੋਲਬਾਗ ਅਤੇ ਦੀਪਕ ਪੁੱਤਰ ਬਾਰਾ ਸਿੰਘ ਪੁੱਤਰ ਦਾਰਾ ਸਿੰਘ ਵਾਸੀ ਮੁਹੱਲਾ ਨਾਨਕਪੁਰਾ ਸਿਟੀ ਫਿਰੋਜ਼ਪੁਰ ਆਉਂਦੇ ਵਿਖਾਈ ਦਿੱਤੇ।
ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਇਕ ਦਮ ਮੌਕੇ ਤੋਂ ਖਿਸਕਣ ਲੱਗੇ, ਜਿਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।