ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ
Thursday, May 21, 2026 - 04:02 PM (IST)
ਬਠਿੰਡਾ (ਸੁਖਵਿੰਦਰ) : ਕੈਂਟ ਪੁਲਸ ਵਲੋਂ ਦੋਂ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਵਲੋਂ ਗੋਬਿੰਦਪੁਰਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਯੋਗਰਾਜ ਸਿੰਘ ਅਤੇ ਜਸਪ੍ਰੀਤ ਸਿੰਘ ਵਾਸੀ ਗੋਬਿੰਦਪੁਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 65 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
