ਤੜਕਸਾਰ ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ
Thursday, Jul 17, 2025 - 11:28 AM (IST)

ਗੁਰਦਾਸਪੁਰ (ਵਿਨੋਦ)– ਸ਼ਹਿਰ ਦੇ ਮੁੱਖ ਬਾਜ਼ਾਰ 'ਚ ਅੱਜ ਸਵੇਰੇ ਦਹਿਸ਼ਤ ਉਸ ਸਮੇਂ ਫੈਲ ਗਈ ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੰਜਾਬ ਵਾਚ ਕੰਪਨੀ ਦੀ ਦੁਕਾਨ 'ਤੇ ਗੋਲੀਬਾਰੀ ਕਰ ਦਿੱਤੀ। ਹਮਲਾਵਰ ਗੋਲੀ ਚਲਾਉਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ- ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ 'ਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਦੁਕਾਨਦਾਰਾਂ 'ਚ ਵੀ ਚਿੰਤਾ ਦੀ ਲਹਿਰ ਵੇਖੀ ਗਈ। ਪੁਲਸ ਅਧਿਕਾਰੀ ਦੇ ਅਨੁਸਾਰ ਨਜ਼ਦੀਕੀ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਹੁਣ ਤਕ ਇਸ ਗੋਲੀਬਾਰੀ 'ਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8