ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ, ''ਲੂ'' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ ਦੀ ਮੌਤ
Sunday, Jun 15, 2025 - 04:57 PM (IST)

ਜਲੰਧਰ (ਪੁਨੀਤ)-ਗੁਆਂਢੀ ਸੂਬਿਆਂ ਸਮੇਤ ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ ਆ ਚੁੱਕਾ ਹੈ ਅਤੇ ਲੂ ਦੇ ਕਹਿਰ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ। ਇਸੇ ਕ੍ਰਮ ਵਿਚ ਬੀਤੇ ਦਿਨ 2 ਵੱਖ-ਵੱਖ ਸ਼ਹਿਰਾਂ ’ਚ ਗਰਮੀ ਨਾਲ 2 ਲੋਕਾਂ ਦੀ ਮੌਤ ਹੋ ਗਈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ’ਚ 43.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਲੂ ਦੀ ਸਥਿਤੀ ਦਰਮਿਆਨ ਲੁਧਿਆਣਾ ’ਚ 43 ਡਿਗਰੀ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ ਜਦਕਿ ਬਠਿੰਡਾ ’ਚ 41.4, ਫਰੀਦਕੋਟ ’ਚ 42, ਗੁਰਦਾਸਪੁਰ ’ਚ 40 ਜਦਕਿ ਬੁੱਲੋਵਾਲ ’ਚ 39.2 ਡਿਗਰੀ ਵੱਧ ਤੋਂ ਵੱਧ ਤਾਪਮਾਨ ਰਿਹਾ।
ਇਹ ਵੀ ਪੜ੍ਹੋ: ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ, ਹੋਣਗੇ ਵੱਡੇ ਖ਼ੁਲਾਸੇ
ਇਸ ਦੇ ਨਾਲ ਹੀ ਖਰੜ ਦੇ ਬੱਸ ਸਟੈਂਡ ਨੇੜੇ ਇਕ ਵਿਅਕਤੀ ਬੇਹੋਸ਼ ਪਾਇਆ ਗਿਆ ਅਤੇ ਹਸਪਤਾਲ ਲਿਜਾਣ ’ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਕੰਪਨੀ ਬਾਗ ਨੇੜੇ ਇਕ ਲਾਸ਼ ਮਿਲੀ। ਸ਼ੁਰੂਆਤੀ ਜਾਂਚ ਵਿਚ ਮੌਤਾਂ ਗਰਮੀ ਅਤੇ ਲੂ ਕਾਰਨ ਹੋਈਆਂ ਦੱਸੀਆਂ ਜਾ ਰਹੀਆਂ ਹਨ।
ਦੂਜੇ ਪਾਸੇ ਮੌਸਮ ਵਿਭਾਗ ਨੇ 15 ਤੋਂ 18 ਜੂਨ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਅਨੁਸਾਰ ਰਾਤਾਂ ਦੌਰਾਨ ਤਾਪਮਾਨ ਵਧੇਗਾ ਅਤੇ ਗਰਮ ਹਵਾਵਾਂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਗਰਮੀ ਆਪਣਾ ਰੰਗ ਵਿਖਾਉਂਦੀ ਨਜ਼ਰ ਆਵੇਗੀ।
ਇਹ ਵੀ ਪੜ੍ਹੋ: ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ
ਖਰੜ ਅਤੇ ਅੰਮ੍ਰਿਤਸਰ ਤੋਂ ਬਰਾਮਦ ਲਾਸ਼ਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਕ ਮ੍ਰਿਤਕ ਦੀ ਲਾਸ਼ ਖਰੜ ਸਿਵਲ ਹਸਪਤਾਲ ਵਿਚ ਅਤੇ ਦੂਜੀ ਲਾਸ਼ ਅੰਮ੍ਰਿਤਸਰ ਸਿਵਲ ਹਸਪਤਾਲ ਵਿਚ ਰੱਖਵਾ ਦਿੱਤੀ ਗਈ ਹੈ। ਪੁਲਸ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e