ਸੜਕ ਹਾਦਸਿਆਂ ’ਚ 2 ਲੋਕਾਂ ਦੀ ਮੌਤ

Wednesday, Nov 19, 2025 - 10:40 AM (IST)

ਸੜਕ ਹਾਦਸਿਆਂ ’ਚ 2 ਲੋਕਾਂ ਦੀ ਮੌਤ

ਬਠਿੰਡਾ (ਸੁਖਵਿੰਦਰ) : ਇੱਥੇ ਵੱਖ ਵੱਖ ਹਾਦਸਿਆਂ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਵੱਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਮਲੋਟ ਰੋਡ ’ਤੇ ਅੰਬੂਜਾ ਸੀਮੈਂਟ ਫੈਕਟਰੀ ਨਜ਼ਦੀਕ ਤੇਜ ਰਫ਼ਤਾਰ ਟਰਾਲਾ ਚਾਲਕ ਨੇ ਇਕ ਮੋਟਰਸਾਈਲਕ ਨੂੰ ਬੁਰੀ ਤਰਾ ਦਰੜ ਦਿੱਤਾ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਰਜਿੰਦਰ ਕੁਮਾਰ ਅਤੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਪੁਲਸ ਨੂੰ ਸੂਚਿਤ ਕੀਤਾ। ਸੰਸਥਾ ਵੱਲੋਂ ਤੁਰੰਤ ਜ਼ਖਮੀ ਨੂੰ ਸਿਵਲ ਹਸਪਤਾਲ ਪਹੁੰਚਇਆ ਗਿਆ, ਜਿੱਥੇ ਡਾਕਟਰ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਮ੍ਰਿਤਕ ਦੀ ਸ਼ਨਾਖ਼ਤ ਅੰਗਰੇਜ ਸਿੰਘ (35) ਪੁੱਤਰ ਬਲਵੀਰ ਸਿੰਘ ਵਾਸੀ ਬੁਰਜ ਮਹਿਮਾ ਵਜੋਂ ਹੋਈ। ਇਸੇ ਤਰ੍ਹਾਂ ਬੀਤੀ ਰਾਤ ਮਲੋਟ ਰੋਡ ’ਤੇ ਹੀ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਗੰਭੀਰ ਹਾਲਤ ਵਿਚ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਸ਼ਨਾਖ਼ਤ ਜਸਪਾਲ ਸ਼ਰਮਾ (38) ਪੁੱਤਰ ਜਗਦੀਸ਼ ਰਾਏ ਸ਼ਰਮਾ ਵਾਸੀ ਚੁੱਘੇ ਖੁਰਦ ਵਜੋਂ ਹੋਈ। ਮ੍ਰਿਤਕ ਮਕੈਨਿਕ ਦਾ ਕੰਮ ਕਰਦਾ ਸੀ। ਇਸ ਤੋਂ ਇਲਾਵਾ ਗੋਨਿਆਣਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜਗਸੀਰ ਸਿੰਘ (43) ਵਾਸੀ ਕੋਠੇ ਨਾਥੇਆਣਾ ਜ਼ਖਮੀ ਹੋ ਗਿਆ, ਜਿਸ ਨੂੰ ਸੰਸਥਾ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


author

Babita

Content Editor

Related News