ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾਲ, ਗੈਸ ਕਾਰਨ ਹੋਈ 2 ਵਿਅਕਤੀਆਂ ਦੀ ਮੌਤ
Sunday, Dec 31, 2023 - 01:46 AM (IST)
ਅਜਨਾਲਾ (ਗੁਰਜੰਟ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਹੱਡ ਚੀਰਵੀਂ ਠੰਢ ਕਾਰਨ ਜਿੱਥੇ ਆਮ ਲੋਕਾਂ ਵੱਲੋਂ ਇਸ ਤੋਂ ਬਚਣ ਲਈ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ, ਉੱਥੇ ਅਜਨਾਲਾ ਦੇ ਇਕ ਪੈਲਸ ਵਿਚ ਕੰਮ ਕਰਦੇ ਦੋ ਮਜ਼ਦੂਰਾਂ ਵੱਲੋਂ ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਹੀ ਉਨ੍ਹਾਂ ਦੀ ਮੌਤ ਦਾ ਕਾਰਨ ਬਣ ਗਈ। ਅੰਗੀਠੀ ਦੀ ਗੈਸ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਮਸ਼ੇਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਸਿਆਚੀਨ ਗਲੇਸ਼ੀਅਰ 'ਚ ਹੋਇਆ ਸੀ ਸ਼ਹੀਦ
ਇਸ ਸਬੰਧੀ ਪੈਲਸ ਮਾਲਕ ਦੇ ਭਰਾ ਪਰਵੀਨ ਨੇ ਦੱਸਿਆ ਕਿ ਹਰਜਿੰਦਰ ਸਿੰਘ ਵਾਸੀ ਤਲਵੰਡੀ ਰਾਏ ਦਾਦੂ ਅਤੇ ਬਾਜੂ ਵਾਸੀ ਬਿਹਾਰ ਜੋ ਕਿ ਕਾਫੀ ਸਮੇ ਤੋਂ ਉਨ੍ਹਾਂ ਦੇ ਪੈਲਸ ਵਿਚ ਕੰਮ ਕਰਦੇ ਆ ਰਹੇ ਹਨ ਤੇ ਪੈਲਸ ਦੇ ਅੰਦਰ ਹੀ ਰਹਿੰਦੇ ਸਨ। ਸ਼ਨੀਵਾਰ ਸਵੇਰੇ ਉਸ ਦੇ ਭਰਾ ਨੇ ਜਾ ਕੇ ਪੈਲਸ ਦਾ ਗੇਟ ਖੜਕਿਆ ਤਾਂ ਉਨ੍ਹਾਂ ਦੋਵਾਂ 'ਚੋਂ ਕਿਸੇ ਨੇ ਵੀ ਗੇਟ ਨਹੀਂ ਖੋਲ੍ਹਿਆ, ਜਿਸ ਤੋਂ ਬਾਅਦ ਗੇਟ ਦਾ ਜਿੰਦਰਾ ਤੋੜ ਕੇ ਜਦੋਂ ਅੰਦਰ ਜਾ ਕੇ ਵੇਖਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ ਅਤੇ ਅੰਦਰੋਂ ਕੋਲਿਆਂ ਵਾਲੀ ਅੰਗੀਠੀ ਦੀ ਜਹਿਰੀਲੀ ਗੈਸ ਨਿੱਕਲ ਰਹੀ ਸੀ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਦੋਵੇਂ ਠੰਢ ਤੋਂ ਬਚਣ ਲਈ ਪੈਲਸ 'ਚ ਬਣੇ ਕਮਰੇ ਅੰਦਰ ਅੰਗੀਠੀ ਬਾਲ ਕੇ ਸੋ ਗਏ ਤੇ ਅੰਗੀਠੀ ਦੀ ਗੈਸ ਨਾਲ ਦਮ ਘੁੱਟਣ ਕਾਰਨ ਇਨ੍ਹਾਂ ਦੋਵਾਂ ਦੀ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8