ਬਠਿੰਡਾ ''ਚ ਗਰਮੀ ਕਾਰਨ 2 ਲੋਕਾਂ ਦੀ ਮੌਤ
Friday, Jul 12, 2024 - 10:53 AM (IST)
ਬਠਿੰਡਾ (ਸੁਖਵਿੰਦਰ) : ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਬੇਸਹਾਰਾ ਸਮੇਤ 2 ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਸਹਾਰਾ ਜਨਸੇਵਾ ਦੇ ਵਰਕਰਾਂ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਬਠਿੰਡਾ ਰੇਲਵੇ ਸਟੇਸ਼ਨ ਦੇ ਵੇਟਿੰਗ ਰੂਮ ਦੇ ਸਾਹਮਣੇ ਰੈਂਪ ਕੋਲ ਇਕ ਵਿਅਕਤੀ ਦੀ ਮੌਤ ਦੋ ਗਈ, ਮੌਤ ਦਾ ਕਾਰਨ ਗਰਮੀ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ ’ਤੇ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਕਾਰਵਾਈ ਤੋਂ ਬਾਅਦ ਮੈਂਬਰਾਂ ਨੇ ਲਾਸ਼ ਨੂੰ ਹਸਪਤਾਲ ਪਹੁੰਚਾਇਆ।
ਇਸੇ ਤਰ੍ਹਾਂ ਪਰਸਰਾਮ ਨਗਰ ਗਲੀ ਨੰਬਰ-25 ’ਚ ਇਕ ਨੌਜਵਾਨ ਨੂੰ ਸੜਕ ’ਤੇ ਪੈਦਲ ਚੱਲਦੇ ਸਮੇਂ ਚੱਕਰ ਆ ਗਿਆ ਅਤੇ ਹੇਠਾਂ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਮੌਕੇ ’ਤੇ ਪਹੁੰਚ ਗਏ। ਥਾਣਾ ਕੈਨਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ, ਜਿਸ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਨੌਜਵਾਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।