ਇਕ ਔਰਤ ਸਮੇਤ 2 ਅਣਪਛਾਤੇ ਲੋਕਾਂ ਦੀ ਮੌਤ
Monday, Jul 07, 2025 - 10:55 AM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ ਰੇਲਵੇ ਸਟੇਸ਼ਨ ਦੇ ਇਲਾਕੇ ’ਚ ਇਕ ਔਰਤ ਸਮੇਤ 2 ਅਣਪਛਾਤੇ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਨੂੰ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਵੱਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ ’ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਵਰਕਰ ਸੰਦੀਪ ਗੋਇਲ ਆਦਿ ਐਂਬੂਲੈਂਸ ਲੈ ਕੇ ਪਹੁੰਚੇ ਅਤੇ ਰੇਲਵੇ ਪੁਲਸ ਨੂੰ ਸੂਚਿਤ ਕੀਤਾ।
ਰੇਲਵੇ ਪੁਲਸ ਦੀ ਕਾਰਵਾਈ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਉਮਰ 60-65 ਸਾਲ ਲੱਗਦੀ ਸੀ ਅਤੇ ਅਜਿਹਾ ਲੱਗਦਾ ਸੀ ਕਿ ਮ੍ਰਿਤਕ ਦੀ ਮੌਤ ਗਰਮੀ ਕਾਰਨ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਲਈ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਇਸੇ ਤਰ੍ਹਾਂ ਰੇਲਵੇ ਸਟੇਸ਼ਨ ਦੇ ਰੇਲਵੇ ਪੁਲ ’ਤੇ ਗੰਭੀਰ ਹਾਲਤ ’ਚ ਪਈ ਇਕ ਅਣਪਛਾਤੀ ਔਰਤ ਨੂੰ ਸੰਸਥਾ ਮੈਂਬਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਔਰਤ ਦੀ ਲੱਤ ’ਤੇ ਡੂੰਘਾ ਜ਼ਖਮ ਸੀ, ਜਿਸ ’ਚ ਕੀੜੇ ਪਏ ਸਨ। ਔਰਤ ਦੀ ਪਛਾਣ ਨਹੀਂ ਹੋ ਸਕੀ, ਜਿਸ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸੁਰੱਖਿਅਤ ਰੱਖਿਆ ਗਿਆ ਹੈ। ਪੁਲਸ ਅਗਲੇਰੀ ਕਾਰਵਾਈ ਕਰ ਰਹੀ ਹੈ।