ਸ਼ਰਮਨਾਕ ਕਾਰਾ: ਮੁੰਡੇ ਨਾਲ 2 ਵਿਅਕਤੀਆਂ ਨੇ ਪਹਿਲਾਂ ਟੱਪੀਆਂ ਹੱਦਾਂ, ਫਿਰ ਕਰ 'ਤੀ ਵੀਡੀਓ ਵਾਇਰਲ
Saturday, Apr 26, 2025 - 01:16 PM (IST)

ਤਰਨਤਾਰਨ (ਰਮਨ)- ਜ਼ਿਲ੍ਹੇ ’ਚ ਇਕ ਨਾਬਾਲਿਗ ਮੁੰਡੇ ਨਾਲ ਬਦਫੈਲੀ ਕਰਕੇ ਉਸਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਇਕ ਪਿੰਡ ਦੀ ਔਰਤ ਨੇ ਪੁਲਸ ਦੱਸਿਆ ਕਿ ਬੀਤੀ 21 ਅਪ੍ਰੈਲ ਨੂੰ ਜਦੋਂ ਉਸਦਾ ਨਾਬਾਲਿਗ ਬੇਟਾ (15) ਘਰ ਆਇਆ ਤਾਂ ਉਸ ਦੀ ਪੈਂਟ ਖੂਨ ਨਾਲ ਲਿਬੜੀ ਹੋਈ ਸੀ। ਜਦੋਂ ਉਸਨੇ ਆਪਣੇ ਬੇਟੇ ਨੂੰ ਇਸ ਬਾਰੇ ਪੁੱਛਿਆ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੇ ਦੀਨਾਨਗਰ ਮੁਕੰਮਲ ਬੰਦ, ਪੜ੍ਹੋ ਪੂਰੀ ਖ਼ਬਰ
ਬੀਤੀ 23 ਅਪ੍ਰੈਲ ਨੂੰ ਉਸਦੇ ਭਤੀਜੇ ਵੱਲੋਂ ਉਸ ਦੇ ਬੇਟੇ ਦੀ ਹੀ ਇਕ ਵਾਇਰਲ ਹੋਈ ਵੀਡੀਓ ਵਿਖਾਈ ਗਈ । ਜਿਸ ਤੋਂ ਬਾਅਦ ਉਸ ਦੇ ਬੇਟੇ ਨੇ ਦੱਸਿਆ ਕਿ ਬੀਤੀ 21 ਅਪ੍ਰੈਲ ਨੂੰ ਜਦੋਂ ਉਹ ਅੱਡੇ ਉਪਰ ਬੱਸ ਤੋਂ ਹੇਠਾਂ ਉਤਰਿਆ ਤਾਂ ਜਸ਼ਨਪ੍ਰੀਤ ਸਿੰਘ ਅਤੇ ਗੁਰਮਨ ਸਿੰਘ ਉਸ ਨੂੰ ਕਰਿਆਨਾ ਸਟੋਰ ਨੇੜੇ ਘੇਰ ਕੇ ਵਿਸ਼ਵਪ੍ਰੀਤ ਸਿੰਘ ਦੇ ਘਰ ਲੈ ਗਏ, ਜਿੱਥੇ ਉਸ ਨਾਲ ਗਲਤ ਕੰਮ ਕੀਤਾ ਅਤੇ ਉਸਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਪਰ ਵਾਇਰਲ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਅਤੇ ਗੁਰਮਨ ਸਿੰਘ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਅਗਲੇਰੀ ਕਾਰਵਾਈ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੰਗਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8