ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ 2 ਲੋਕ ਜ਼ਖਮੀ
Saturday, Aug 03, 2024 - 01:59 PM (IST)

ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਸੰਤਪੁਰਾ ਰੋਡ ਓਵਰਬ੍ਰਿਜ ’ਤੇ 2 ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਹਾਰਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤਪੁਰਾ ਰੋਡ ਪਰਸਰਾਮ ਨਗਰ ਓਵਰਬ੍ਰਿਜ ’ਤੇ ਕਾਰ ਦੀ ਟੱਕਰ ਨਾਲ 2 ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀਆਂ ਦੀ ਪਛਾਣ ਕਰਨ ਕੁਮਾਰ ਅਤੇ ਰਾਕੇਸ਼ ਕੁਮਾਰ (20) ਵਾਸੀ ਪਰਸਰਾਮ ਨਗਰ ਵਜੋਂ ਹੋਈ।